Advertisment

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ ,ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

author-image
Shanker Badra
New Update
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ ,ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਮੂਲੀਅਤ
Advertisment
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ ,ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਮੂਲੀਅਤ:ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਨਿਭਾਈ।ਨਗਰ ਕੀਰਤਨ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਹਰਨਾਮ ਸਿੰਘ ਖ਼ਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸ਼ਾਮਲ ਹੋਏ, ਉਥੇ ਹੀ ਵੱਖ-ਵੱਖ ਧਾਰਮਿਕ ਜੱਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੇ ਸੰਗਤਾਂ ਲਈ ਵੱਖ-ਵੱਖ ਪ੍ਰਬੰਧਾਂ ਦੀ ਸੇਵਾ ਨਿਭਾਈ, ਉਥੇ ਹੀ ਗੱਤਕਾ ਅਖਾੜਿਆਂ, ਸਕੂਲਾਂ ਦੇ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਵੱਲੋਂ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਹ ਪਹਿਲੀ ਵਾਰ ਹੈ ਕਿ ਨਗਰ ਕੀਰਤਨ ਸ਼ਹਿਰ ਦੇ ਅੰਦਰੂਨ ਹਿੱਸਿਆਂ ਦੀ ਥਾਂ ਪੁਰਾਤਨ ਸ਼ਹਿਰ ਦੇ 12 ਇਤਿਹਾਸਕ ਦਰਵਾਜ਼ਿਆਂ ਦੁਆਲੇ ਰਿੰਗ ਰੋਡ ’ਤੇ ਸਜਾਇਆ ਗਿਆ।ਇਸ 10 ਕਿਲੋਮੀਟਰ ਦੇ ਕਰੀਬ ਰਸਤੇ ’ਤੇ ਸਕੂਲੀ ਵਿਦਿਆਰਥੀ ਅਤੇ ਸੰਗਤਾਂ ਦੋਹੀਂ ਪਾਸੀਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਨਗਰ ਕੀਰਤਨ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜੇ ਗਏ ਸਨ, ਜਿਸ ਨੂੰ ਪ੍ਰਵਾਨ ਕਰਦਿਆਂ ਅਮਰੀਕਾ, ਦੁਬਈ, ਅਫਗਾਨਿਸਾਨ, ਜੰਮੂ ਕਸ਼ਮੀਰ, ਮੁੰਬਈ, ਦਿੱਲੀ ਆਦਿ ਦੀ ਸੰਗਤ ਨੇ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ।ਅਮਰੀਕਾ ਤੋਂ ਕੁਲਬੀਰ ਸਿੰਘ ਦੀ ਅਗਵਾਈ ਵਿਚ ਸਿੱਖ ਧਰਮਾ ਇੰਟਰਨੈਸ਼ਨਲ ਦੇ 150 ਮੈਂਬਰੀ ਜਥੇ ਨੇ ਖ਼ਾਲਸਾਈ ਬਾਣੇ ਵਿਚ ਨਗਰ ਕੀਰਤਨ ਦੀ ਸ਼ੋਭਾ ਵਧਾਈ।ਇਸ ਤੋਂ ਇਲਾਵਾ ਦੁਬਈ ਅਤੇ ਅਫਗਾਨਿਸਤਾਨ (ਕਾਬਲ ਤੇ ਖੋਸਤ) ਦੀ ਸੰਗਤ ਵੀ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਵਿਚ ਪਹੁੰਚੀ।ਇਸ ਦੇ ਨਾਲ ਹੀ ਨਗਰ ਕੀਰਤਨ ਵਿਚ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਅੰਮ੍ਰਿਤਸਰ ਦੀ ਸਥਾਪਨਾ ਸਮੇਂ ਇਥੇ ਵਸਾਏ 52 ਕਿੱਤਾਕਾਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ, ਦੁਬਈ, ਅਫਗਾਨਿਸਤਾਨ ਅਤੇ 52 ਕਿੱਤਾਕਾਰਾਂ ਨੂੰ ਵਿਸ਼ੇਸ਼ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਸਨ। -PTCNews-
latest-news sri-guru-ramdas-ji-news india-latest-news news-in-punjabi news-in-punjab prakash-purab-news
Advertisment

Stay updated with the latest news headlines.

Follow us:
Advertisment