Wed, Apr 17, 2024
Whatsapp

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

Written by  Shanker Badra -- October 26th 2018 08:22 PM -- Updated: October 26th 2018 08:23 PM
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ:ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਸਿੱਖੀ ਦਾ ਫਲਸਫਾ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੈ।ਜਿਸ ਵਿਚ ਸੇਵਾ, ਸਿਮਰਨ, ਪਰਉਪਕਾਰ ਵਰਗੀਆਂ ਉੱਤਮ ਕਦਰਾਂ-ਕੀਮਤਾਂ ਭਰੀਆਂ ਪਈਆਂ ਹਨ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੋੜਨ ਦਾ ਸਬੱਬ ਬਣਦੇ ਹਨ।ਉਨ੍ਹਾਂ ਪ੍ਰਕਾਸ਼ ਪੁਰਬ ਦੌਰਾਨ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ। -PTCNews


Top News view more...

Latest News view more...