Fri, Apr 19, 2024
Whatsapp

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਣਗੇ

Written by  Shanker Badra -- March 13th 2020 08:31 PM
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਣਗੇ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਣਗੇ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਣਗੇ:ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਤਾਬਦੀ ਸਬੰਧੀ ਮੁੱਖ ਸਮਾਗਮ ਵੈਸਾਖ ਵਦੀ 5 ਮੁਤਾਬਿਕ 1 ਮਈ 2021 ਨੂੰ ਹੋਵੇਗਾ, ਜਦਕਿ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 12 ਅਪ੍ਰੈਲ 2020 ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੀ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਸਬੰਧੀ ਗਠਿਤ ਕੀਤੀ ਗਈ ਉੱਚ ਤਾਕਤੀ ਕਮੇਟੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਹੋਈ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮੇਤ ਆਉਣ ਵਾਲੀਆਂ ਹੋਰ ਸ਼ਤਾਬਦੀਆਂ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅੰਮ੍ਰਿਤਸਰ ਸਥਿਤ ਗੁਰਦੁਆਰਾ ਗੁਰੂ ਕੇ ਮਹਿਲ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਅਸਥਾਨ ਹੈ, ਇਸ ਲਈ ਮੁੱਖ ਸਮਾਗਮ ਇਥੇ ਹੋਣਗੇ। ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਸਮਾਗਮ ਕਰਵਾਏ ਜਾਣਗੇ। ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 12 ਅਪ੍ਰੈਲ 2020 ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਕਰਨ ਮਗਰੋਂ ਦੇਸ਼ ਦੁਨੀਆਂ ਅੰਦਰ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ, ਜੋ ਸ਼ਤਾਬਦੀ ਸਮਾਗਮਾਂ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਅਗਲੀ ਮੀਟਿੰਗ 20 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ ਦਫ਼ਤਰ ਵਿਖੇ ਕੀਤੀ ਜਾਵੇਗੀ। ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਇਸ ਸਾਲ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਵੀ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਸ ਸਬੰਧ ਵਿਚ ਵੀ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਪੱਧਰ ’ਤੇ ਸਮਾਗਮ ਉਲੀਕੇ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੀ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼ਤਾਬਦੀਆਂ ਨੂੰ ਸਮਰਪਿਤ ਸਾਹਿਤਕ ਪ੍ਰਕਾਸ਼ਨਾਵਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਹਰ ਸ਼ਤਾਬਦੀ ਨੂੰ ਸਮਰਪਿਤ ਸਾਹਿਤ ਛਾਪ ਕੇ ਸੰਗਤ ਅਰਪਣ ਕਰੇਗੀ। -PTCNews


Top News view more...

Latest News view more...