Thu, Apr 25, 2024
Whatsapp

SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

Written by  Shanker Badra -- February 24th 2020 04:06 PM
SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ:ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਹੈ। ਇਸ ਦੌਰਾਨ ਸੰਗਤਾਂ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਬਹਿੜਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ। [caption id="attachment_391108" align="aligncenter" width="300"]Sri Guru Tegh Bahadur Ji Gurpurab Dedicated SGPC With support Bhedwal organized Gurmat Event SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ[/caption] ਇਸ ਮੌਕੇ ਉਨ੍ਹਾਂ ਸੰਗਤ ਨੂੰ ਬਾਣੇ ਤੇ ਬਾਣੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਅਤੇ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਜ਼ੁੰਮੇਵਾਰੀ ਨਿਭਾਉਣ ਲਈ ਮਾਪਿਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਹੀਰਾ ਸਿੰਘ ਕੋਮਲ ਦੇ ਕਵੀਸ਼ਰੀ ਜਥੇ ਨੇ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਦਾ ਪ੍ਰਸੰਗ ਸਰਵਣ ਕਰਵਾਇਆ। [caption id="attachment_391107" align="aligncenter" width="300"]Sri Guru Tegh Bahadur Ji Gurpurab Dedicated SGPC With support Bhedwal organized Gurmat Event SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ[/caption] ਇਸ ਮੌਕੇ ਸਟੇਜ ਦੀ ਸੇਵਾ ਭਾਈ ਗੁਰਲਾਲ ਸਿੰਘ ਪ੍ਰਚਾਰਕ ਨੇ ਨਿਭਾਈ। ਇਸ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਨਗਰ ਦੀਆਂ ਸਰਪੰਚ ਦਲੇਰ ਸਿੰਘ, ਲੰਬਰਦਾਰ ਪੰਜਾਬ ਸਿੰਘ ਤੇ ਹੋਰਾਂ ਨੇ ਸਾਂਝੇ ਤੌਰ ’ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਰਾਗੀ, ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ 17 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕੀਤਾ, ਜਿਸ ਲਈ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ। -PTCNews


Top News view more...

Latest News view more...