ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

Sri Harimandir Sahib Amritsar Guru ka Bagh 400 Type of roses
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ ਹਨ। ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ਵਿਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਕਰਵਾ ਰਹੇ ਹਨ। ਬਾਗਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾ ਰਹੀਆਂ ਹਨ।

Sri Harimandir Sahib Amritsar Guru ka Bagh 400 Type of roses
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਅੱਜ ਗੁਰੂ ਕੇ ਬਾਗ ਅੰਦਰ ਗੁਲਾਬ ਦੇ 2 ਹਜ਼ਾਰ ਤੋਂ ਵੱਧ ਬੂਟੇ ਬੂਟੇ ਲਗਾਏ ਗਏ, ਜਿਸ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ, ਵਾਤਾਵਰਨ ਪ੍ਰੇਮੀ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਕੀਤੀ ਗਈ।

Sri Harimandir Sahib Amritsar Guru ka Bagh 400 Type of roses
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਚੁਣੌਤੀ ਅੱਜ ਦੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬਾਗ ਇਕ ਪ੍ਰੇਰਣਾ ਸਰੋਤ ਵਜੋਂ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਖੂਬਸੂਰਤ ਤੇ ਹਰਿਆਲੀ ਭਰਪੂਰ ਬਣਾਉਣਾ ਇਕ ਮਾਡਲ ਸਥਾਪਤ ਕਰਨ ਦੀ ਤਰ੍ਹਾਂ ਹੈ। ਇਥੋਂ ਸੰਗਤਾਂ ਪ੍ਰੇਰਣਾ ਪ੍ਰਾਪਤ ਕਰਨਗੀਆਂ ਅਤੇ ਇਸ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅੱਗੇ ਵਧਣਗੀਆਂ।

Sri Harimandir Sahib Amritsar Guru ka Bagh 400 Type of roses
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬਾਗ ਅੰਦਰ ਵੱਡੇ, ਦਰਮਿਆਨੇ ਅਤੇ ਛੋਟੇ ਦਰੱਖ਼ਤਾਂ ਦੇ ਨਾਲ-ਨਾਲ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਬੂਟਿਆਂ ਸਮੇਤ ਗੁਲਾਬ ਦੇ ਬੂਟੇ ਬੰਗਲੋਰ, ਦੇਹਰਾਦੂਨ, ਮਲੇਰਕੋਟਲਾ ਆਦਿ ਤੋਂ ਮੰਗਵਾਏ ਗਏ ਹਨ। ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਚੰਦਨ ਦੇ ਬੂਟੇ ਮੁਹੱਈਆ ਕਰਵਾਏ ਹਨ। ਡਾ. ਜਸਵਿੰਦਰ ਸਿੰਘ ਬਿਲਗਾ ਵੱਲੋਂ ਰਾਏ ਅਤੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਲਾਬ ਦੇ ਬੂਟਿਆਂ ਵਿਚ ਲਾਲ, ਗੁਲਾਬੀ ਜਾਮਨੀ, ਚਿੱਟਾ, ਸੰਤਰੀ, ਪੀਲਾ, 2 ਰੰਗਾਂ, ਹਰਾ, ਕਾਲਾ ਆਦਿ ਵੱਖ-ਵੱਖ ਰੰਗਾਂ ਦੀਆਂ ਕਿਸਮਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਦੀ ਦਿੱਖ ਵਿਲੱਖਣ ਹੋਵੇਗੀ।
-PTCNews