Fri, Apr 26, 2024
Whatsapp

ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਲੀ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਨੇ ਜਗਾਏ ਦੀਵੇ

Written by  Shanker Badra -- November 07th 2018 07:12 PM
ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਲੀ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਨੇ ਜਗਾਏ ਦੀਵੇ

ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਲੀ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਨੇ ਜਗਾਏ ਦੀਵੇ

ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਲੀ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤਾਂ ਨੇ ਜਗਾਏ ਦੀਵੇ:ਦੀਵਾਲੀ ਭਾਰਤ ਦਾ ਕੌਮੀ ਤਿਉਹਾਰ ਹੈ ਜੋ ਪੂਰੇ ਭਾਰਤ ਵਿੱਚ ਬੜੀ ਸ਼ਰਧਾ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ।ਦੀਵਾਲੀ ਦੇ ਮੱਦੇਨਜ਼ਰ ਚਾਰੇ ਪਾਸੇ ਰੌਣਕਾਂ ਲੱਗੀਆਂ ਹੋਈਆਂ ਹਨ।ਇਸ ਮੌਕੇ ਮੰਦਰਾਂ, ਗੁਰਦੁਆਰਿਆਂ 'ਚ ਲੋਕ ਦੀਵੇ ਜਗਾਉਂਦੇ ਅਤੇ ਪ੍ਰਾਰਥਨਾ ਕਰਦੇ ਨਜ਼ਰ ਆ ਰਹੇ ਹਨ।Sri Harmandir Sahib diwali Sangatan Wake up Lampsਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਲੀ ਦੀਆਂ ਖਾਸ ਰੌਣਕਾਂ ਦੇਖਣ ਨੂੰ ਮਿਲੀਆਂ ਹਨ।ਦੀਵਾਲੀ ਦੇ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਸੰਗਤਾਂ ਨਤਮਸਤਕ ਹੋਈਆਂ ਤੇ ਬੰਦੀ ਛੋੜ ਦਿਵਸ ਮਨਾਇਆ ਹੈ।Sri Harmandir Sahib diwali Sangatan Wake up Lampsਦੱਸ ਦਈਏ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ 'ਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ 'ਚ ਮਨਾਇਆ ਜਾਂਦਾ ਹੈ।ਜੋ ਮਨੁੱਖਤਾ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਲਈ ਲੋਕਾਂ ਨੂੰ ਪ੍ਰੇਰਤ ਕਰਦਾ ਹੈ।ਉਸ ਸਮੇਂ ਛੇਵੇਂ ਪਾਤਸ਼ਾਹ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ 'ਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਉਦਾਹਰਣ ਪੇਸ਼ ਕੀਤੀ ਸੀ।ਉਸ ਦਿਨ ਤੋਂ ਹੀ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ 'ਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ।Sri Harmandir Sahib diwali Sangatan Wake up Lampsਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ 'ਚ ਦੀਵਾਲੀ ਦੀਆਂ ਖਾਸ ਰੌਣਕਾਂ ਦੇਖਣ ਨੂੰ ਮਿਲੀਆਂ ਹਨ।ਇਥੇ ਸੰਗਤਾਂ ਵਲੋਂ ਦੀਵੇ ਜਗਾਏ ਗਏ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਵੀ ਕੀਤਾ ਗਿਆ। -PTCNews


Top News view more...

Latest News view more...