Fri, Apr 19, 2024
Whatsapp

ਸ੍ਰੀ ਹਰਿਮੰਦਰ ਸਾਹਿਬ ‘ਚ ਲੜਕੀ ਨੇ ਗਾਣੇ ‘ਤੇ ਬਣਾਈ Tik-Tok, ਸ਼੍ਰੋਮਣੀ ਕਮੇਟੀ ਨੇ ਪੁਲਿਸ ਕੋਲ ਦਿੱਤੀ ਦਰਖ਼ਾਸਤ

Written by  Jashan A -- January 09th 2020 01:45 PM -- Updated: January 09th 2020 01:46 PM
ਸ੍ਰੀ ਹਰਿਮੰਦਰ ਸਾਹਿਬ ‘ਚ ਲੜਕੀ ਨੇ ਗਾਣੇ ‘ਤੇ ਬਣਾਈ Tik-Tok, ਸ਼੍ਰੋਮਣੀ ਕਮੇਟੀ ਨੇ ਪੁਲਿਸ ਕੋਲ ਦਿੱਤੀ ਦਰਖ਼ਾਸਤ

ਸ੍ਰੀ ਹਰਿਮੰਦਰ ਸਾਹਿਬ ‘ਚ ਲੜਕੀ ਨੇ ਗਾਣੇ ‘ਤੇ ਬਣਾਈ Tik-Tok, ਸ਼੍ਰੋਮਣੀ ਕਮੇਟੀ ਨੇ ਪੁਲਿਸ ਕੋਲ ਦਿੱਤੀ ਦਰਖ਼ਾਸਤ

ਸ੍ਰੀ ਹਰਿਮੰਦਰ ਸਾਹਿਬ ‘ਚ ਲੜਕੀ ਨੇ ਗਾਣੇ ‘ਤੇ ਬਣਾਈ Tik-Tok, ਸ਼੍ਰੋਮਣੀ ਕਮੇਟੀ ਨੇ ਪੁਲਿਸ ਕੋਲ ਦਿੱਤੀ ਦਰਖ਼ਾਸਤ,ਸ੍ਰੀ ਅੰਮ੍ਰਿਤਸਰ ਸਾਹਿਬ: ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਲੜਕੀ ਵੱਲੋਂ ਗਾਣੇ 'ਤੇ ਨੱਚਦਿਆਂ ਦੀ ਵੀਡੀਓ ਬਣਾ ਕੇ ਟਿਕਟੋਕ 'ਤੇ ਪਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। SGPC ਸ਼੍ਰੋਮਣੀ ਕਮੇਟੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦਿਆਂ ਪੁਲਿਸ ਕੋਲ ਦਰਖ਼ਾਸਤ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਿੱਖ ਭਾਵਨਾਵਾਂ ਨੂੰ ਆਹਤ ਕਰਨ ਵਾਲਿਆਂ ਖਿਲਾਫ ਸਖਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ SGPCਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਇਕ ਕੁੜੀ ਵਲੋਂ ਗਾਣੇ ਉੱਪਰ ਬਣਾਈ ਟਿੱਕ-ਟੋਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਕੁੜੀ ਪੰਜਾਬੀ ਗਾਣੇ ਉੱਪਰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਘੁੰਮਦੀ ਨਜ਼ਰ ਆ ਰਹੀ ਹੈ। -PTC News


Top News view more...

Latest News view more...