ਮੁੱਖ ਖਬਰਾਂ

ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੋਣਕਾਂ , ਸੰਗਤਾਂ ਦਾ ਆਇਆ ਹੜ

By Shanker Badra -- January 14, 2021 9:56 am


ਅੰਮ੍ਰਿਤਸਰ :  ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਪੁੱਜੀਆਂ ਹਨ। ਇਸ ਮੌਕੇ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਮੱਥਾ ਟੇਕ ਕੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਹੈ।

ਪੜ੍ਹੋ ਹੋਰ ਖ਼ਬਰਾਂ : ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਹੀਂ ਪਤਾ ਕਿ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ   

Sri Harmandir Sahib on the Maghi Festival । Maghi Mela 2020 ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇਲੱਗੀਆਂ ਰੋਣਕਾਂ , ਸੰਗਤਾਂ ਦਾ ਆਇਆ ਹੜ

ਮਾਨਤਾ ਹੈ ਕਿ ਜਿਹੜਾ ਵੀ ਵਿਅਕਤੀ ਇਸ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਇਸ਼ਨਾਨ ਕਰਦਾ ਹੈ, ਉਸ ਨੂੰ 68 ਤੀਰਥਾਂ ਦੇ ਇਸ਼ਨਾਨ ਦਾ ਫਲ ਮਿਲਦਾ ਹੈ। ਇਸ ਮੌਕੇ ਜਿਥੇ ਸੰਗਤਾਂ ਨੇ ਗੁਰੂ ਚਰਨਾਂ 'ਚ ਆਪਣੀ ਤੇ ਆਪਣੇ ਪਰਿਵਾਰਾਂ ਦੀ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਹੈ,ਉੱਥੇ ਹੀ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ ਜਾ ਰਹੀ ਹੈ।

Sri Harmandir Sahib on the Maghi Festival । Maghi Mela 2020 ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇਲੱਗੀਆਂ ਰੋਣਕਾਂ , ਸੰਗਤਾਂ ਦਾ ਆਇਆ ਹੜ

ਸ੍ਰੀ ਹਰਿਮੰਦਰ ਸਾਹਿਬ ਦੇ ਨਾਲ ਬਾਕੀ ਗੁਰਦੁਆਰਿਆਂ ‘ਚ ਵੀ ਸੰਗਤਾਂ ਦੀ ਕਾਫੀ ਭੀੜ ਵੇਖਣ ਨੂੰ ਮਿਲੀ ਹੈ। ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ‘ਚ ਮੇਲਾ ਵੀ ਲੱਗਦਾ ਹੈ। ਇੱਥੇ ਹਰ ਸਾਲ 40 ਮੁਕਤਿਆਂ ਦੀ ਯਾਦ ‘ਚ ਮਾਘੀ ਮੇਲਾ ਮਨਾਇਆ ਜਾਂਦਾ ਹੈ। ਜਿਸ ਦੌਰਾਨ ਹਰ ਸਾਲ ਲੱਖਾਂ ਦੀ ਗਿਣਤੀ ‘ਚ ਦੂਰੋਂ ਨੇੜਿਓਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਸਿੱਖ ਇਤਿਹਾਸ ਵਿਚ ਇਹ ਦਿਨ ਬੇਹੱਦ ਮਹੱਤਵਪੂਰਨ ਹੈ।

Sri Harmandir Sahib on the Maghi Festival । Maghi Mela 2020 ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇਲੱਗੀਆਂ ਰੋਣਕਾਂ , ਸੰਗਤਾਂ ਦਾ ਆਇਆ ਹੜ

ਬੀਤੇ ਸਮੇਂ ਦੌਰਾਨ ਸ੍ਰੀ ਮੁਕਤਸਰ ਸਾਹਿਬ ਦਾ ਨਾਂ ਖਿਦਰਾਣਾ ਸੀ। ਦੱਸ ਦੇਈਏ ਕਿ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਿੰਘ ਜੀ ਨੇ ਇਸ ਸਥਾਨ ‘ਤੇ ਮੁਗਲ ਹਕੂਮਤ ਵਿਰੁੱਧ ਆਪਣੀ ਆਖਰੀ ਜੰਗ ਲੜੀ ਸੀ। ਜਿਸ ਨੂੰ ਖਿਦਰਾਣੇ ਦੀ ਜੰਗ ਕਿਹਾ ਜਾਂਦਾ ਹੈ। ਸੰਨ 1705 ਈ. ‘ਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਯੁੱਧ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਸੀ।
-PTCNews

  • Share