Thu, Apr 25, 2024
Whatsapp

ਐਮਾਜੋਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦਾ ਮਾਮਲਾ, SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

Written by  Jashan A -- January 12th 2020 09:45 AM
ਐਮਾਜੋਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦਾ ਮਾਮਲਾ, SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਐਮਾਜੋਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦਾ ਮਾਮਲਾ, SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਐਮਾਜੋਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦਾ ਮਾਮਲਾ, SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾ ਅਨੁਸਾਰ ਐਮਾਜੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਐਮਾਜੋਨ ਦੀ ਇਸ ਘਟੀਆ ਹਰਕਤ ’ਤੇ ਕੰਪਨੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿਚ ਪੁਲਿਸ ਸ਼ਿਕਾਇਤ ਵੀ ਦਰਜ਼ ਕਰਵਾਈ ਜਾ ਰਹੀ ਹੈ। ਹੋਰ ਪੜ੍ਹੋ: ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ ਭਾਈ ਲੌਂਗੋਵਾਲ ਨੇ ਆਖਿਆ ਕਿ ਐਮਾਜੋਨ ਵੱਲੋਂ ਉਤਪਾਦ ਵੇਚਣ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਇਸ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਪੈਦਾ ਹੋਈ ਹੈ। ਇਸ ਤੋਂ ਪਹਿਲਾਂ ਵੀ ਇਸੇ ਕੰਪਨੀ ਵੱਲੋਂ ਅਜਿਹਾ ਹੀ ਕੀਤਾ ਗਿਆ ਸੀ, ਜਦਕਿ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਮਗਰੋਂ ਇਸ ਵੱਲੋਂ ਮੁਆਫ਼ੀ ਮੰਗੀ ਗਈ ਸੀ। ਉਨ੍ਹਾਂ ਕਿਹਾ ਕਿ ਜਾਣਬੁਝ ਕੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਕੰਪਨੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਕਿਸੇ ਵੀ ਅਜਿਹੇ ਉਤਪਾਦ ਦੀ ਖਰੀਦ ਨਾ ਕੀਤੀ ਜਾਵੇ। -PTC News


Top News view more...

Latest News view more...