Thu, Apr 25, 2024
Whatsapp

ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਲੰਗਰ ਸਾਹਿਬ ਸੀਲ

Written by  Shanker Badra -- May 02nd 2020 12:37 PM
ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਲੰਗਰ ਸਾਹਿਬ ਸੀਲ

ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਲੰਗਰ ਸਾਹਿਬ ਸੀਲ

ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਲੰਗਰ ਸਾਹਿਬ ਸੀਲ:ਔਰੰਗਾਬਾਦ : ਪੰਜਾਬ ਵਿੱਚ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ। ਜਿਸ ਤੋਂ ਬਾਅਦ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਤੇ ਪੰਜਾਬ ਦੇ ਫਸੇ ਹੋਏ ਯਾਤਰੀਆਂ ਦਾ ਜਥਾ ਰਵਾਨਾ ਹੋਣ ਮਗਰੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਇਥੋਂ ਪੰਜਾਬ ਗਏ ਸ਼ਰਧਾਲੂਆਂ ਦੇ ਜਥੇ ਦੇ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।ਉੁਨ੍ਹਾਂ ਦਸਿਆ ਕਿ ਇਥੋਂ ਕਰੀਬ 250 ਕਿਲੋਮੀਟਰ ਦੂਰ ਨਾਂਦੇੜ ਦੇ ਗੁਰਦਵਾਰੇ ਤੋਂ ਪੰਜਾਬ ਗਏ ਜਥੇ ਦੇ 148 ਸ਼ਰਧਾਲੂਆਂ ਦੀ ਕੀਤੀ ਗਈ ਜਾਂਚ ਵਿਚ ਕੋਰੋਨਾ ਪ੍ਰਭਾਵਤ ਪਾਏ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਸ਼ੁੱਕਰਵਾਰ ਤੋਂ ਗੁਰਦਵਾਰਾ ਅਤੇ ਲੰਗਰ ਨੂੰ ਸੀਲ ਕਰ ਦਿਤਾ ਗਿਆ ਹੈ। ਗੁਰਦਵਾਰੇ ਦੇ ਮੁਖੀ ਗੁਰਵਿੰਦਰ ਸਿੰਘ ਵਾਧਵਾ ਨੇ ਕਿਹਾ' ਅੱਜ ਸਵੇਰੇ ਜ਼ਿਲ੍ਹਾ ਅਤੇ ਨਿਗਮ ਪ੍ਰਸ਼ਾਸਨ ਦੇ ਅਧਿਕਾਰੀ ਗੁਰਦਵਾਰੇ ਵਿਚ ਆਏ ਅਤੇ ਇਸ ਨੂੰ ਬੰਦ ਕਰਨ ਦੇ ਨਾਲ ਹੀ ਲੰਗਰ ਸੇਵਾ ਵੀ ਰੋਕੇ ਜਾਣ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਇਥੋਂ ਪੰਜਾਬ ਗਏ ਜਥੇ ਦੇ ਸ਼ਰਧਾਲੂਆਂ ਦੀ ਓਥੇ ਵੀ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਲੋਕਾਂ ਵਿਚ ਕੋਈ ਲੱਛਣ ਵਿਖਾਈ ਨਹੀਂ ਦਿਤੇ ਸਨ ਪਰ ਪੰਜਾਬ ਪਹੁੰਚਣ 'ਤੇ ਵੱਡੀ ਗਿਣਤੀ 'ਚ ਸਿੱਖ ਸੰਗਤ ਕੋਰੋਨਾ ਪਾਜ਼ੀਟਿਵ ਪਾਈ ਜਾ ਰਹੀ ਹੈ। -PTCNews


Top News view more...

Latest News view more...