Wed, Apr 24, 2024
Whatsapp

ਸ਼੍ਰੀਲੰਕਾ ਧਮਾਕਾ: ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਪੀੜਤ ਪਰਿਵਾਰਾਂ ਨਾਲ ਹਮਦਰਦੀ ਕੀਤੀ ਜ਼ਾਹਰ

Written by  Jashan A -- April 21st 2019 01:08 PM
ਸ਼੍ਰੀਲੰਕਾ ਧਮਾਕਾ: ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਪੀੜਤ ਪਰਿਵਾਰਾਂ ਨਾਲ ਹਮਦਰਦੀ ਕੀਤੀ ਜ਼ਾਹਰ

ਸ਼੍ਰੀਲੰਕਾ ਧਮਾਕਾ: ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਪੀੜਤ ਪਰਿਵਾਰਾਂ ਨਾਲ ਹਮਦਰਦੀ ਕੀਤੀ ਜ਼ਾਹਰ

ਸ਼੍ਰੀਲੰਕਾ ਧਮਾਕਾ: ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਪੀੜਤ ਪਰਿਵਾਰਾਂ ਨਾਲ ਹਮਦਰਦੀ ਕੀਤੀ ਜ਼ਾਹਰ,ਚੰਡੀਗੜ੍ਹ: ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਅੱਜ ਉਸ ਮੌਕੇ ਹੜਕੰਪ ਮੱਚ ਗਿਆ ਜਦੋਂ 6 ਵੱਖ-ਵੱਖ ਥਾਵਾਂ 'ਤੇ ਧਮਾਕੇ ਹੋਏ। ਜਿਸ ਕਾਰਨ ਹੁਣ ਤੱਕ 129 ਲੋਕਾਂ ਦੀ ਮੌਤ ਹੋ ਗਈ ਅਤੇ 400 ਦੇ ਕਰੀਬ ਲੋਕ ਜ਼ਖਮੀ ਹਨ।

ਇਸ ਘਟਨਾ ਤੋਂ ਬਾਅਦ ਦੁਨੀਆ ਭਰ ਦੇ ਲੋਕ ਰੋਸ ਜਾਹਰ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਉਹਨਾਂ ਨੇ ਧਮਾਕਿਆਂ 'ਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ। ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਈਸਟਰ ਮੌਕੇ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਲੜੀਵਾਰ ਧਮਾਕੇ ਹੋਏ। 6 ਥਾਵਾਂ 'ਤੇ ਹੋਏ ਸਿਲਸਿਲੇਵਾਰ ਧਮਾਕਿਆਂ 'ਚ 129 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 500 ਲੋਕ ਜ਼ਖਮੀ ਹੋਏ ਹਨ। [caption id="attachment_285458" align="aligncenter" width="300"]sri lanka ਸ਼੍ਰੀਲੰਕਾ ਧਮਾਕਾ: ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਪੀੜਤ ਪਰਿਵਾਰਾਂ ਨਾਲ ਹਮਦਰਦੀ ਕੀਤੀ ਜ਼ਾਹਰ[/caption] ਇਨ੍ਹਾਂ 'ਚ ਚਰਚ ਤੇ ਹੋਟਲਾਂ ਨੂੰ ਨਿਸ਼ਾਨਾ ਬਣਾਇਆ ਗਿਆ। ਲੋਕਾਂ 'ਚ ਡਰ ਦਾ ਮਾਹੌਲ ਹੈ। ਹੁਣ ਤਕ ਕਿਸੇ ਨੇ ਵੀ ਇਨ੍ਹਾਂ ਧਮਾਕਿਆਂ ਦੀ ਜਿੰਮੇਵਾਰੀ ਨਹੀਂ ਲਈ ਹੈ। -PTC News

Top News view more...

Latest News view more...