ਮੁੱਖ ਖਬਰਾਂ

ਰਾਸ਼ਟਰਪਤੀ ਦੇ ਦੇਸ਼ ਤੋਂ ਭੱਜਣ ਤੋਂ ਬਾਅਦ ਸ਼੍ਰੀਲੰਕਾ ਨੇ ਐਮਰਜੈਂਸੀ ਦਾ ਕੀਤਾ ਐਲਾਨ

By Riya Bawa -- July 13, 2022 1:13 pm -- Updated:July 13, 2022 1:18 pm

Sri Lanka Crisis: ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ 13 ਜੁਲਾਈ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਹਾਲਾਂਕਿ ਉਨ੍ਹਾਂ ਦੇ ਦੇਸ਼ ਤੋਂ ਭੱਜਣ ਤੋਂ ਬਾਅਦ ਹੁਣ ਉਨ੍ਹਾਂ ਦੇ ਅਸਤੀਫੇ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

Crisis-in-Sri-Lanka-worsens-3

ਮਿਲੀ ਜਾਣਕਾਰੀ ਦੇ ਮੁਤਾਬਿਕ ਰਾਸ਼ਟਰਪਤੀ, ਉਨ੍ਹਾਂ ਦੀ ਪਤਨੀ ਅਤੇ ਦੋ ਸੁਰੱਖਿਆ ਕਰਮਚਾਰੀ ਸ਼੍ਰੀਲੰਕਾਈ ਹਵਾਈ ਸੈਨਾ ਦੇ ਜਹਾਜ਼ ਵਿੱਚ ਸਵਾਰ ਹੋ ਕੇ ਮਾਲਦੀਵ ਦੀ ਰਾਜਧਾਨੀ ਮਾਲੇ ਲਈ ਰਵਾਨਾ ਹੋਏ। ਦੂਜੇ ਪਾਸੇ ਰਾਸ਼ਟਰਪਤੀ ਦੇ ਦੇਸ਼ ਛੱਡਣ ਦੀ ਖ਼ਬਰ ਤੋਂ ਬਾਅਦ ਕੋਲੰਬੋ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਜਨਤਕ ਵਿਰੋਧ ਪ੍ਰਦਰਸ਼ਨ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਭੀੜ ਨੇ ਸੜਕਾਂ 'ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਹੈ।

Crisis-in-Sri-Lanka-worsens-5

ਇਹ ਵੀ ਪੜ੍ਹੋ: ਮਨਾਲੀ 'ਚ ਆਇਆ ਹੜ੍ਹ, ਘਰਾਂ ਸਮੇਤ ਬੱਸ ਸਟੈਂਡ 'ਚ ਵੜਿਆ ਪਾਣੀ, ਵੇਖੋ VIDEO

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਵੱਡੀ ਗਿਣਤੀ ਵਿੱਚ ਫੌਜੀ ਜਵਾਨ ਤਾਇਨਾਤ ਕੀਤੇ ਗਏ ਹਨ। ਭੜਕੀ ਭੀੜ ਨੂੰ ਖਿੰਡਾਉਣ ਲਈ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ।

ਗੌਰਤਲਬ ਹੈ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇਸ਼ ਛੱਡ ਕੇ ਭੱਜ ਗਏ ਹਨ। ਜਾਣਕਾਰੀ ਦੇ ਮੁਤਾਬਕ ਉਹ ਆਪਣੇ ਪੂਰੇ ਪਰਿਵਾਰ ਨਾਲ ਮਾਲਦੀਵ ਲਈ ਰਵਾਨਾ ਹੋ ਗਏ ਹਨ। ਅੱਜ ਯਾਨੀ 13 ਜੁਲਾਈ ਨੂੰ ਉਨ੍ਹਾਂ ਨੇ ਅਧਿਕਾਰਤ ਤੌਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਜਪਕਸ਼ੇ ਦੇ ਛੋਟੇ ਭਰਾ ਅਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਨੇ ਵੀ ਸ਼੍ਰੀਲੰਕਾ ਛੱਡਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਹਵਾਈ ਅੱਡੇ 'ਤੇ ਰੋਕ ਦਿੱਤਾ ਗਿਆ ਸੀ।

-PTC News

  • Share