ਸ੍ਰੀ ਮੁਕਤਸਰ ਸਾਹਿਬ: ਕੋਲਡ੍ਰਿੰਕ ਦੇ ਸਟੋਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸ੍ਰੀ ਮੁਕਤਸਰ ਸਾਹਿਬ: ਕੋਲਡ੍ਰਿੰਕ ਦੇ ਸਟੋਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਦਸਮੇਸ਼ ਨਗਰ ‘ਚ ਬਿਸਕੁੱਟ, ਲੇਜ਼ ਅਤੇ ਕੋਲਡ੍ਰਿੰਕ ਦੇ ਸਟੋਰ ‘ਚ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਸਟੋਰ ਮਾਲਕ ਸੁਰਿੰਦਰ ਕੁਮਾਰ ਮੁਤਾਬਕ ਉਹ ਮਲੋਟ ਗਏ ਸਨ ਤਾਂ ਪਿੱਛੋਂ ਉਨ੍ਹਾਂ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਤੁਹਾਡੇ ਸਟੋਰ ‘ਚੋਂ ਧੂੰਆਂ ਨਿਕਲ ਰਿਹਾ ਹੈ ਤਾਂ ਉਹ ਤੁਰੰਤ ਉੱਥੋਂ ਵਾਪਸ ਆ ਗਏ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਹੋਰ ਪੜ੍ਹੋ: ਫਰੀਦਾਬਾਦ: ਅਚਾਨਕ ਸਕੂਲ ‘ਚ ਲੱਗੀ ਭਿਆਨਕ ਅੱਗ, ਮਾਂ ਸਮੇਤ 2 ਬੱਚੀਆਂ ਦੀ ਮੌਤ

ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ।ਮੌਕੇ ‘ਤੇ ਪਹੁੰਚੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਅੱਗ ‘ਤੇ ਕਾਬੂ ਪਾ ਲਿਆ ਪਰ ਉਦੋਂ ਤੱਕ ਅੰਦਰ ਪਿਆ ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਚੁੱਕਾ ਸੀ।

ਉਥੇ ਹੀ ਘਟਨਾ ਸਥਾਨ ਦੀ ਸੂਚਨਾ ਮਿਲਣ ‘ਤੇ ਸਤਾਹਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News