ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ, 6 ਜ਼ਖਮੀ

ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ, 6 ਜ਼ਖਮੀ,ਮਲੋਟ: ਪੰਜਾਬ ‘ਚ ਆਏ ਦਿਨ ਤੇਜ਼ ਰਫਤਾਰ ਮੌਤ ਦਾ ਕਰਨ ਬਣ ਰਹੀ ਹੈ। ਸੜਕ ਹਾਦਸਿਆਂ ਕਾਰਨ ਹੁਣ ਤੱਕ ਕਈ ਲੋਕ ਮੌਤ ਨੂੰ ਗਲੇ ਲਗਾ ਚੁੱਕੇ ਹਨ। ਕਈ ਵਾਰ ਤਾਂ ਅਜਿਹੀ ਸੜਕੀ ਹਾਦਸੇ ਵਾਪਰ ਜਾਂਦੇ ਹਨ, ਜਿਨ੍ਹਾਂ ਨੂੰ ਦਿਲ ਦਹਿਲ ਜਾਂਦਾ ਹੈ।

ਅਜਿਹਾ ਹੀ ਇੱਕ ਹੋਰ ਸੜਕੀ ਹਾਦਸਾ ਮਲੋਟ ਦੇ ਨਜ਼ਦੀਕ ਪਿੰਡ ਔਲਖ ਨੇੜੇ ਵਾਪਰਿਆ ਹੈ।ਜਿਸ ਕਾਰਨ ਇੱਕ ਦੀ ਮੌਤ ਹੋ ਗਈ ਅਤੇ 6 ਹੋਰ ਲੋਕ ਜ਼ਖਮੀ ਹੋ ਗਏ।

ਹੋਰ ਪੜ੍ਹੋ:ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਦਾ ਡਾਂਸ ਦੇਖਣ ਲਈ ਇਕੱਠੀ ਹੋਈ ਭੀੜ ,ਵਾਪਰਿਆ ਵੱਡਾ ਹਾਦਸਾ

ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ‘ਤੇ 2 ਟਰਾਲੇ ਅਤੇ ਇੱਕ ਪਿਕਅਪ ਆ ਰਹੀ ਸੀ ਕਿ ਅਚਾਨਕ ਇਹਨਾਂ ਦੀ ਟੱਕਰ ਹੋ ਗਈ, ਜਿਸ ਕਾਰਨ ਇੱਕ ਦੀ ਮੌਤ ਹੋ ਗਈ ਅਤੇ 6 ਹੋਰ ਲੋਕ ਜ਼ਖਮੀ ਹੋ ਗਏ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ। ਉਥੇ ਹੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News