Advertisment

ਸ੍ਰੀ ਮੁਕਤਸਰ ਸਾਹਿਬ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼ (ਤਸਵੀਰਾਂ)

author-image
Jashan A
Updated On
New Update
ਸ੍ਰੀ ਮੁਕਤਸਰ ਸਾਹਿਬ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼ (ਤਸਵੀਰਾਂ)
Advertisment
ਸ੍ਰੀ ਮੁਕਤਸਰ ਸਾਹਿਬ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਦਭੁਤ ਦ੍ਰਿਸ਼ (ਤਸਵੀਰਾਂ),ਸ੍ਰੀ ਮੁਕਤਸਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ‘ਚ ਭਾਰੀ ਉਤਸ਼ਾਹ ਹੈ ਤੇ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। Sri Mukatsar Sahib ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤਾਂ ਵੱਲੋਂ ਬਿਜਲਈ ਸਜਾਵਟ ਕੀਤੀ ਗਈ ਹੈ, ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਹੋਰ ਪੜ੍ਹੋ: ਡੇਰਾ ਬਾਬਾ ਨਾਨਕ: ਗੁਰੂ ਜੀ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ: PM ਮੋਦੀ ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਬਿਜਲਈ ਸਜਾਵਟ ਨਾਲ ਸ੍ਰੀ ਦਰਬਾਰ ਸਾਹਿਬ ਨੂੰ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। Sri Mukatsar Sahib ਤੁਹਾਨੂੰ ਦੱਸ ਦੇਈਏ ਕਿ ਕੱਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣਗੀਆਂ। -PTC News-
punjab-news punjabi-news sri-mukatsar-sahib 550th-parkash-purb
Advertisment

Stay updated with the latest news headlines.

Follow us:
Advertisment