ਮਾਨਸਿਕ ਤੌਰ ‘ਤੇ ਪਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹਾ, ਹੋਈ ਮੌਤ

player
ਮਾਨਸਿਕ ਤੌਰ 'ਤੇ ਪਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹਾ, ਹੋਈ ਮੌਤ

ਮਾਨਸਿਕ ਤੌਰ ‘ਤੇ ਪਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹਾ, ਹੋਈ ਮੌਤ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਡੇ ਰੋਡੇ ਵਿਖੇ ਇੱਕ ਕਬੱਡੀ ਖਿਡਾਰੀ ਨੇ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲਦਿਆਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

player
ਮਾਨਸਿਕ ਤੌਰ ‘ਤੇ ਪਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹਾ, ਹੋਈ ਮੌਤ

ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਚੰਦ ਸਿੰਘ ਵਜੋਂ ਹੋਈ ਹੈ। ਉਸ ਦੇ ਦੋ ਬੱਚੇ ਹਨ, ਜਿਨ੍ਹਾਂ ‘ਚੋਂ ਇਕ ਬੇਟਾ ਸੱਤ ਸਾਲ ਦਾ, ਜਦਕਿ ਇਕ ਬੇਟੀ 12 ਸਾਲਾ ਦੀ ਹੈ।

ਹੋਰ ਪੜ੍ਹੋ:ਕੈਨੇਡਾ ਨੇ ਰਿਫਊਜੀ ਅਤੇ ਅਪਾਹਜ ਵਿਅਕਤੀਆਂ ਦੀ ਵੀਜ਼ਾ ਪਾਲਿਸੀ ‘ਚ ਕੀਤੇ ਜ਼ਰੂਰੀ ਬਦਲਾਅ

player
ਮਾਨਸਿਕ ਤੌਰ ‘ਤੇ ਪਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹਾ, ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਕ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਉਹ ਹਮੇਸ਼ਾ ਹੀ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਮੰਗਲਵਾਰ ਦੀ ਰਾਤ ਆਪਣੇ ਘਰ ‘ਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

-PTC News