ਨੌਜਵਾਨ ਨੇ ਸ਼ਰਾਬ ਦੇ ਭੁਲੇਖੇ ਪੀਤੀ ਜ਼ਹਿਰੀਲੀ ਦਵਾਈ, ਹੋਈ ਮੌਤ

ਨੌਜਵਾਨ ਨੇ ਸ਼ਰਾਬ ਦੇ ਭੁਲੇਖੇ ਪੀਤੀ ਜ਼ਹਿਰੀਲੀ ਦਵਾਈ, ਹੋਈ ਮੌਤ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਨੌਜਵਾਨ ਨੇ ਸ਼ਰਾਬ ਦੀ ਜਗ੍ਹਾ ਕੀੜੇਮਾਰ ਦਵਾਈ ਪੀ ਲਈ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਸ਼ਾਲ ਕੁਮਾਰ ਪੁੱਤਰ ਤਾਰਾ ਚੰਦ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਵਿਸ਼ਾਲ ਬਾਹਰੋਂ ਸ਼ਰਾਬ ਪੀ ਕੇ ਆਇਆ ਸੀ ਤੇ ਘਰ ਆਉਂਦੇ ਹੀ ਉਸ ਨੂੰ ਮੁੜ ਨਸ਼ੇ ਦੀ ਤੋੜ ਲੱਗ ਪਈ ਅਤੇ ਉਸ ਨੇ ਸ਼ਰਾਬ ਦੀ ਥਾਂ ਬੂਟਿਆਂ ਨੂੰ ਦੇਣ ਲਈ ਰੱਖੀ ਹੋਈ ਕੀੜੇਮਾਰ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ।

ਹੋਰ ਪੜ੍ਹੋ:ਪਿਆਰ ‘ਚ ਪਾਗਲ ਹੋਏ ਨੌਜਵਾਨ ਨੇ ਕੀਤੀ ਆਤਮਹੱਤਿਆ, ਫੇਸਬੁੱਕ ‘ਤੇ ਕੀਤਾ ਖੁਲਾਸਾ

ਹਾਲਤ ਜ਼ਿਆਦਾ ਖਰਾਬ ਹੁੰਦੀ ਦੇਖ ਪਰਿਵਾਰ ਵਾਲਿਆਂ ਨੇ ਉਸ ਨੂੰ ਸਥਾਨਕ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਮਾਤਮ ਪਸਰ ਗਿਆ ਅਤੇ ਮਾਤਾ ਪਿਤਾ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ।

ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੇ ਏ. ਐੱਸ. ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

-PTC News