ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ‘ਤੇ ਬੇਕਾਬੂ ਹੋਈ ਬੱਸ ਨੇ 3 ਵਿਅਕਤੀਆਂ ਨੂੰ ਦਰੜਿਆ, ਹੋਈ ਮੌਤ

Road Accident

ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ‘ਤੇ ਬੇਕਾਬੂ ਹੋਈ ਬੱਸ ਨੇ 3 ਵਿਅਕਤੀਆਂ ਨੂੰ ਦਰੜਿਆ, ਹੋਈ ਮੌਤ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਚੜੇਵਾਨ ਅੱਜ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਇਥੇ ਇੱਕ ਬੱਸ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ।

Road Accidentਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅੱਜ ਕੋਟਕਪੂਰਾ ਵਾਲੇ ਪਾਸੇ ਤੋਂ ਆ ਰਹੀ ਨਿੱਜੀ ਕੰਪਨੀ ਦੀ ਬਸ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਬੱਸ ਦਰਖਤ ‘ਚ ਜਾ ਵੱਜੀ।

ਹੋਰ ਪੜ੍ਹੋ:ਗੁਰਦਾਸਪੁਰ: ਪਿੰਡ ਪੁਕਰਾ ਵਿਖੇ ਨਿਜੀ ਸਕੂਲ ਵੈਨ ਨੂੰ ਲੱਗੀ ਅੱਗ, ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ

Road Accidentਇਸ ਦੌਰਾਨ ਸੜਕ ਕਿਨਾਰੇ ਢਾਬੇ ਤੋਂ ਨਿਕਲ ਰਹੇ ਮੋਟਰਸਾਈਕਲ ਸਵਾਰਾਂ ਨੂੰ ਬੱਸ ਨੇ ਆਪਣੀ ਲਪੇਟ ‘ਚ ਲੈ ਲਿਆ, ਜਿਨ੍ਹਾਂ ‘ਚੋਂ 2 ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ,ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਪਰ ਉਸ ਦੀ ਵੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਹਿਚਾਣ ਬਲਰਾਜ, ਸੁਰੇਸ਼ ਅਤੇ ਕੈਲਾਸ਼ ਕੁਮਾਰ ਵਜੋਂ ਹੋਈ। ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲਾ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

-PTC News