ਸ੍ਰੀ ਮੁਕਤਸਰ ਸਾਹਿਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਟਰੀ ਸਵਾਰ ਦੀ ਹੋਈ ਮੌਤ

acci
ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਟਰੀ ਸਵਾਰ ਦੀ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਟਰੀ ਸਵਾਰ ਦੀ ਹੋਈ ਮੌਤ,ਸ੍ਰੀ ਮੁਕਤਸਰ ਸਾਹਿਬ:ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ,ਜਿਥੇ ਭਿਆਨਕ ਹਾਦਸੇ ‘ਚ 1 ਵਿਅਕਤੀ ਦੀ ਮੌਤ ਹੋ ਗਈ।

acci
ਸ੍ਰੀ ਮੁਕਤਸਰ ਸਾਹਿਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਟਰੀ ਸਵਾਰ ਦੀ ਹੋਈ ਮੌਤ

ਮ੍ਰਿਤਕ ਦੀ ਪਹਿਚਾਣ ਪਰਤਾਪ ਸਿੰਘ ਉਮਰ 55 ਸਾਲ ਵਾਸੀ ਪਿੰਡ ਰੱਤਾ ਥੇੜ ਵਜੋਂ ਹੋਈ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮੁਕਤਸਰ ਵੱਲ ਜਾ ਰਿਹਾ ਸੀ, ਇਸ ਦੌਰਾਨ ਅੱਗੇ ਜਾ ਰਹੇ ਟਰਾਲੇ ਨੂੰ ਕਰਾਸ ਕਰਨ ਲੱਗਿਆਂ ਅਚਾਨਕ ਸਕੂਟਰ ਸਲਿੱਪ ਹੋ ਗਿਆ ਅਤੇ ਸਕੂਟਰ ਚਲਾ ਰਿਹਾ ਪ੍ਰਤਾਪ ਸਿੰਘ ਹੇਠਾਂ ਡਿੱਗ ਗਿਆ ਅਤੇ ਟਰਾਲਾ ਉਸ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਹੋਰ ਪੜ੍ਹੋ: ਗੁਰੂਗ੍ਰਾਮ ‘ਚ ਜੱਜ ਦੇ ਸੁਰੱਖਿਆ ਮੁਲਾਜ਼ਮ ਨੇ ਚਲਾਈ ਸੀ ਗੋਲੀ ,ਇਸ ਮਾਮਲੇ ‘ਚ ਹੁਣ ਆਇਆ ਨਵਾਂ ਮੋੜ

acci
ਸ੍ਰੀ ਮੁਕਤਸਰ ਸਾਹਿਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਟਰੀ ਸਵਾਰ ਦੀ ਹੋਈ ਮੌਤ

ਇਸ ਮੌਕੇ ਟਰਾਲਾ ਚਾਲਕ ਫਰਾਰ ਹੋ ਗਿਆ ਅਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਲਦੀ ਨਜਿੱਠਿਆ ਜਾਵੇਗਾ।

-PTC News