ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਲੋਕ ਹਿੱਤਾਂ ਲਈ ਲੜਾਈ ਲੜੀ: ਜਗਮੀਤ ਬਰਾੜ

SAD Rally Mukatsar

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਲੋਕ ਹਿੱਤਾਂ ਲਈ ਲੜਾਈ ਲੜੀ: ਜਗਮੀਤ ਬਰਾੜ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਦਿੱਗਜ ਆਗੂ ਰੈਲੀ ‘ਚ ਮੌਜੂਦ ਹਨ। ਇਸ ਮੌਕੇ ਵੱਖ-ਵੱਖ ਦਿੱਗਜ ਆਗੂਆਂ ਵੱਲੋਂ ਰੈਲੀ ‘ਚ ਪਹੁੰਚੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ।

SAD Rally Mukatsarਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਲੋਕ ਹਿੱਤਾਂ ਲਈ ਲੜਾਈ ਲੜੀ ਹੈ।ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਜ਼ਾਦੀ ਦੀ ਲੜਾਈ ‘ਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

SAD Rally Mukatsarਹੋਰ ਪੜ੍ਹੋ: ਦੋ ਨੌਜਵਾਨ ਮੌਤਾਂ ਲਈ ਰੇਤ ਮਾਫੀਆ ਜ਼ਿੰਮੇਵਾਰ ਹੈ: ਸ਼੍ਰੋਮਣੀ ਅਕਾਲੀ ਦਲ

ਉਹਨਾਂ ਇਹ ਵੀ ਕਿਹਾ ਕਿ ਪੰਜਾਬ ‘ਚ ਹਰ ਔਖੇ ਵੇਲੇ ਅਕਾਲੀ ਦਲ ਦੇ ਵਰਕਰਾਂ ਨੇ ਕੁਬਾਨੀਆਂ ਦਿੱਤੀਆਂ ਹਨ। ਅਕਾਲੀ ਦਲ ਆਗੂ ਜਗਮੀਤ ਬਰਾੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕਸਦਿਆਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਜੀ ਦੀ ਝੂਠੀ ਸਹੁੰ ਖਾਧੀ ਹੈ ਤੇ ਪੰਜਾਬ ‘ਚ ਰੁਜ਼ਗਾਰ ਨਾ ਮਿਲਣ ਕਰਕੇ ਪੰਜਾਬ ਦੀ ਜਵਾਨੀ ਵਿਦੇਸ਼ਾਂ ਦੇ ਰਾਹ ਤੁਰ ਪਈ ਹੈ। ਇਸ ਮੌਕੇ ਉਹਨਾਂ ਨੇ 2022 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਵੀ ਦਾਅਵਾ ਕੀਤਾ।

SAD Rally Mukatsarਜ਼ਿਕਰ ਏ ਖਾਸ ਹੈ ਕਿ ਕਾਨਫਰੰਸ ‘ਨੂੰ ਲੈ ਕੇ ਪਾਰਟੀ ਦੇ ਵਰਕਰਾਂ ਅਤੇ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਫ਼ ਦੇਖਣ ਨੂੰ ਮਿਲ ਰਿਹਾ ਹੈ।

-PTC News