Tue, Dec 23, 2025
Whatsapp

ਸ੍ਰੀ ਮੁਕਤਸਰ ਸਾਹਿਬ: ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ !!

Reported by:  PTC News Desk  Edited by:  Jashan A -- May 21st 2019 04:31 PM
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ !!

ਸ੍ਰੀ ਮੁਕਤਸਰ ਸਾਹਿਬ: ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ !!

ਸ੍ਰੀ ਮੁਕਤਸਰ ਸਾਹਿਬ: ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ !!,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂ ਵਿਖੇ ਇਨਸਾਨੀਅਤ ਨੂੰ ਸ਼ਰਮਸ਼ਾਰ ਕਰ ਦੇਣ ਵਾਲਾ ਸਾਹਮਣੇ ਆਇਆ ਹੈ, ਜਿਥੇ ਸਰਕਾਰੀ ਸਕੂਲ ਦੇ ਡੀ.ਪੀ. ਅਧਿਆਪਕ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ ਗਈ।ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਵਿਰੋਧ ਕਰਦਿਆਂ ਸਿੱਖਿਆ ਵਿਭਾਗ ਨੂੰ ਕਾਰਵਾਈ ਦੀ ਮੰਗ ਕੀਤੀ। [caption id="attachment_298320" align="aligncenter" width="300"]tea ਸ੍ਰੀ ਮੁਕਤਸਰ ਸਾਹਿਬ: ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ !![/caption] ਇਸ ਮੌਕੇ ਜਿਸ ਅਧਿਆਪਕ 'ਤੇ ਪਿੰਡ ਵਾਲਿਆਂ ਨੇ ਲੜਕੀਆ ਨਾਲ ਛੇੜਛਾੜ ਕਰਨ ਦੇ ਦੋਸ਼ ਲਾਏ ਸਨ, ਉਸ ਅਧਿਆਪਕ ਨੂੰ ਸਿੱਖਿਆ ਵਿਭਾਗ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਹੋਰ ਪੜ੍ਹੋ:ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ‘ਚ ਕੀਤੀ ਮੁਲਾਕਾਤ ਦੱਸ ਦੇਈਏ ਕਿ ਇਸ ਗੱਲ ਦੀ ਪੁਸ਼ਟੀ ਕਪਿਲ ਸ਼ਰਮਾ, ਜੋ ਬੱਲਮਗੜ੍ਹ ਵਿਖੇ ਪ੍ਰਿੰਸੀਪਲ ਹਨ ਅਤੇ ਇੱਥੇ ਪੁੱਜੇ ਹੋਏ ਸਨ, ਵਲੋਂ ਕੀਤੀ ਗਈ। [caption id="attachment_298321" align="aligncenter" width="300"]tea ਸ੍ਰੀ ਮੁਕਤਸਰ ਸਾਹਿਬ: ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ !![/caption] ਉਥੇ ਹੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਪ੍ਰਤਾਪ ਸਿੰਘ ਅਤੇ ਥਾਣਾ ਸਿਟੀ ਦੇ ਇੰਸਪੈਕਟਰ ਅਸ਼ੋਕ ਕੁਮਾਰ ਭਾਰੀ ਪੁਲਿਸ ਫੋਰਸ ਸਮੇਤ ਇਥੇ ਪਹੁੰਚੇ ਹੋਏ ਹਨ, ਜਿਨ੍ਹਾਂ ਵਲੋਂ ਵਿਦਿਆਰਥਣਾਂ ਦੇ ਮਾਪਿਆਂ ਦੇ ਬਿਆਨ ਲਏ ਗਏ। ਪੁਲਿਸ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। -PTC News


Top News view more...

Latest News view more...

PTC NETWORK
PTC NETWORK