Wed, Apr 24, 2024
Whatsapp

ਸ਼ਾਰਟ ਸਰਕਟ ਕਾਰਨ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Written by  Jashan A -- May 03rd 2019 03:30 PM
ਸ਼ਾਰਟ ਸਰਕਟ ਕਾਰਨ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸ਼ਾਰਟ ਸਰਕਟ ਕਾਰਨ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸ਼ਾਰਟ ਸਰਕਟ ਕਾਰਨ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ 28 ਸਾਲਾ ਪੁਰਾਣੇ ਗੁਰਮੀਤ ਟੈਂਟ ਹਾਉਸ 'ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਇਨ੍ਹੀ ਭਿਆਨਕ ਸੀ ਕਿ ਟੈਂਟ ਸਟੋਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। [caption id="attachment_290750" align="aligncenter" width="300"]fire ਸ਼ਾਰਟ ਸਰਕਟ ਕਾਰਨ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਹੋਰ ਪੜ੍ਹੋ:ਕਿਸਾਨਾਂ ਦੇ ਰੋਹ ਅੱਗੇ ਝੁਕਦਿਆ ਜਦ ਡੇਅਰੀ ਮਾਲਕ ਨੇ ਮੁਫ਼ਤ ‘ਚ ਵੰਡਿਆ ਦੁੱਧ ਮਿਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ ਤੇ ਲੋਕਾਂ ਨੇ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਭਾਰੀ ਮੁਸ਼ਕਤ ਨਾਲ ਅੱਗ 'ਤੇ ਕਾਬੂ ਪਾ ਲਿਆ। [caption id="attachment_290751" align="aligncenter" width="300"]fire ਸ਼ਾਰਟ ਸਰਕਟ ਕਾਰਨ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਟੈਂਟ ਹਾਊਸ ਦੇ ਮਾਲਕ ਜੀਤ ਸਿੰਘ ਨੇ ਦੱਸਿਆ ਕਿ 10 ਵਜੇ ਦੇ ਕਰੀਬ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਆਏ ਤਾਂ ਉਨ੍ਹਾਂ ਨੂੰ ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਟੈਂਟ ਹਾਊਸ ਨੂੰ ਅੱਗ ਲੱਗ ਗਈ ਹੈ। ਹੋਰ ਪੜ੍ਹੋ:ਨਕਲੀ ਨੋਟ ਬਣਾਉਣ ਵਾਲੇ ਗਰੋਹ ਦਾ ਪਰਦਾਫ਼ਾਸ਼ ,ਗਰੋਹ ਦੇ ਮੁਖੀ ਸਣੇ 2 ਵਿਅਕਤੀ ਗ੍ਰਿਫ਼ਤਾਰ [caption id="attachment_290749" align="aligncenter" width="300"]fire ਸ਼ਾਰਟ ਸਰਕਟ ਕਾਰਨ ਟੈਂਟ ਹਾਊਸ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਅੱਗ ਇਨ੍ਹੀ ਜ਼ਿਆਦਾ ਭਿਆਨਕ ਸੀ ਕਿ ਕਰੀਬ 15 ਲੱਖ ਦਾ ਨੁਕਸਾਨ ਹੋ ਗਿਆ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਕਾਰਵਾਈ ਸ਼ੁਰੂ ਕਰ ਦਿੱਤੀ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...