Fri, Apr 26, 2024
Whatsapp

ਸ੍ਰੀ ਮੁਕਤਸਰ ਸਾਹਿਬ 'ਚ 12 ਅਤੇ ਬਠਿੰਡਾ 'ਚ 66 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Written by  Shanker Badra -- July 23rd 2020 03:15 PM
ਸ੍ਰੀ ਮੁਕਤਸਰ ਸਾਹਿਬ 'ਚ 12 ਅਤੇ ਬਠਿੰਡਾ 'ਚ 66 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ 'ਚ 12 ਅਤੇ ਬਠਿੰਡਾ 'ਚ 66 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ 'ਚ 12 ਅਤੇ ਬਠਿੰਡਾ 'ਚ 66 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ:ਸ੍ਰੀ ਮੁਕਤਸਰ ਸਾਹਿਬ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। [caption id="attachment_419863" align="aligncenter" width="300"] ਸ੍ਰੀ ਮੁਕਤਸਰ ਸਾਹਿਬ 'ਚ 12 ਅਤੇ ਬਠਿੰਡਾ 'ਚ 66 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ[/caption] ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਦੇ 12 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 2 ਕੇਸ ਸ੍ਰੀ ਮੁਕਤਸਰ ਸਾਹਿਬ, 2 ਗਿੱਦੜਬਾਹਾ ਅਤੇ 8 ਮਲੋਟ ਨਾਲ ਸਬੰਧਿਤ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਕੁੱਲ ਕੇਸ 198 ਹੋ ਗਏ ਹਨ। ਅੱਜ 4 ਮਰੀਜ਼ਾਂ ਨੂੰ ਕੋਰੋਨਾ ਹਸਪਤਾਲ 'ਤੋਂ ਛੁੱਟੀ ਮਿਲ ਗਈ ਹੈ ਅਤੇ ਹੁਣ ਐਕਟਿਵ ਕੇਸ 38 ਹਨ। [caption id="attachment_419864" align="aligncenter" width="300"] ਸ੍ਰੀ ਮੁਕਤਸਰ ਸਾਹਿਬ 'ਚ 12 ਅਤੇ ਬਠਿੰਡਾ 'ਚ 66 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ[/caption] ਬਠਿੰਡਾ ਜ਼ਿਲ੍ਹੇ 'ਚ ਅੱਜ 66 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਕਾਰਨ ਜ਼ਿਲ੍ਹੇ ਦੇ ਲੋਕਾਂ 'ਚ ਡਰ ਦਾ ਮਾਹੌਲ ਬਣਦਾ ਜਾ ਰਿਹਾ ਹੈ। ਇਨ੍ਹਾਂ ਮਰੀਜ਼ਾਂ 'ਚੋਂ ਕੁਝ ਮਰੀਜ਼ ਰਫਾਇਨਰੀ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਬਠਿੰਡਾ ਜ਼ਿਲ੍ਹੇ 'ਚ ਹੁਣ ਤੱਕ ਵੱਧ ਤੋਂ ਵੱਧ ਇੱਕ ਦਿਨ 'ਚ 27 ਮਰੀਜ਼ ਪਾਜ਼ੀਟਿਵ ਆਏ ਸਨ ਪਰ ਅਚਾਨਕ ਅੱਜ 60 ਦਾ ਅੰਕੜਾ ਪਾਰ ਕਰਨ ਦੇ ਕਾਰਨ ਸਿਹਤ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। -PTCNews


Top News view more...

Latest News view more...