Thu, Apr 25, 2024
Whatsapp

ਨਗਰ ਕੌਂਸਲ ਚੋਣਾਂ 'ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Written by  Shanker Badra -- February 20th 2021 10:33 AM
ਨਗਰ ਕੌਂਸਲ ਚੋਣਾਂ 'ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਨਗਰ ਕੌਂਸਲ ਚੋਣਾਂ 'ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਦੀ ਸ਼ਰਮਨਾਕ ਹਾਰ ਤੋਂ ਬਾਅਦ ਮੰਡਲ ਪ੍ਰਧਾਨ ਤਰਸੇਮ ਗੋਇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਹਾਰ ਦੀ ਨੈਤਿਕ ਜਿੰਮੇਵਾਰੀ ਲਈ ਹੈ। ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲੇ ਨੂੰ ਲੈ ਕੇ ਦਿੱਲੀ ਪੁਲੀਸ ਨੇ ਇੰਦਰਜੀਤ ਨਿੱਕੂ ,ਲੱਖਾ ਸਿਧਾਣਾ ਸਮੇਤ ਕਈ ਤਸਵੀਰਾਂ ਕੀਤੀਆਂ ਜਾਰੀ [caption id="attachment_476292" align="aligncenter" width="693"]Sri Muktsar Sahib : BJP Circle President Tarsem Goyal resigns after municipal council elections ਨਗਰ ਕੌਂਸਲ ਚੋਣਾਂ 'ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ[/caption] ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਨੇ 22 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਸਨ। ਜਿੰਨਾਂ ਵਿਚੋਂ ਸਿਰਫ ਇਕ ਉਮੀਦਵਾਰ ਸਤਪਾਲ ਪਠੇਲਾ ਨੇ ਜਿੱਤ ਪ੍ਰਾਪਤ ਕੀਤੀ ਜੋ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਠੇਲਾ ਦੇ ਪਿਤਾ ਹਨ। [caption id="attachment_476289" align="aligncenter" width="910"]Sri Muktsar Sahib : BJP Circle President Tarsem Goyal resigns after municipal council elections ਨਗਰ ਕੌਂਸਲ ਚੋਣਾਂ 'ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ[/caption] ਭਾਜਪਾ ਦੇ 22 ਚੋਂ 20 ਉਮੀਦਵਾਰਾਂ ਦੀ ਜਮਾਨਤ ਜ਼ਬਤ ਹੋ ਗਈ ਸੀ ਅਤੇ 7 ਵਾਰਡਾਂ 'ਚ ਭਾਜਪਾ ਉਮੀਦਵਾਰਾਂ ਨੂੰ ਨੋਟਾ ਤੋਂ ਵੀ ਘੱਟ ਵੋਟ ਮਿਲੇ ਸਨ। ਅੱਜ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਠੇਲਾ ਨਹੀਂ ਪਹੁੰਚੇ ਅਤੇ ਤਰਸੇਮ ਗੋਇਲ ਨੇ ਇਹ ਅਸਤੀਫਾ ਸੰਦੀਪ ਗਿਰਧਰ ਅਤੇ ਜੀਵਨ ਸ਼ਰਮਾ ਨੂੰ ਸੌਂਪ ਦਿੱਤਾ ਹੈ। [caption id="attachment_476292" align="aligncenter" width="284"]Sri Muktsar Sahib : BJP Circle President Tarsem Goyal resigns after municipal council elections ਨਗਰ ਕੌਂਸਲ ਚੋਣਾਂ 'ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਭਾਜਪਾ ਆਗੂ ਅਤੇ ਵਰਕਰ ਬੀਜੇਪੀ ਸ਼ਾਮ ਸੁੰਦਰ ਜਾਡਲਾ ਨੇ ਪਾਰਟੀ ਦੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪੱਤਰ ਲਿੱਖ ਕੇ ਆਪਣਾ ਅਸਤੀਫ਼ਾ ਭੇਜਿਆ ਹੈ। -PTCNews


Top News view more...

Latest News view more...