Fri, Apr 26, 2024
Whatsapp

ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Written by  Shanker Badra -- July 16th 2019 12:13 PM
ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ :ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿਜੀਲੈਂਸ ਬਿਓਰੋ ਨੇ ਪਾਵਰਕਾਮ ਦੇ ਲਾਈਨਮੈਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਵੱਲੋਂ ਗ੍ਰਿਫ਼ਤਾਰ ਲਾਈਨਮੈਨ ਰਾਜੂ ਸਬ ਡਵੀਜਨ ਪੀ.ਐਸ.ਪੀ.ਸੀ.ਐਲ ਲੁਬਾਣਿਆ ,ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਸੀ। [caption id="attachment_318756" align="aligncenter" width="300"]Sri Muktsar Sahib: PSPCL lineman Bribe taking Arrested ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ[/caption] ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਰਮਜੀਤ ਕੌਰ ਵਾਸੀ ਪਿੰਡ ਸੰਗਰਾਣਾ ਜ਼ਿਲ੍ਹਾ ਸ਼੍ਰੀ ਮੁਕਤਸਰ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਕਿ ਉਸ ਦੇ ਘਰ ਬੀ.ਸੀ ਕੈਟਾਗਰੀ ਅਧੀਨ ਲੱਗੇ ਬਿਜਲੀ ਦੇ ਮੀਟਰ ਨੂੰ ਨਾ ਪੁੱਟਣ ਬਦਲੇ ਉਕਤ ਲਾਈਨਮੈਨ 7,000 ਰੁਪਏ ਦੀ ਰਿਸ਼ਵਤ ਮੰਗ ਕਰ ਰਿਹਾ ਹੈ ਅਤੇ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਲਾਈਨਮੈਨ ਵਲੋਂ ਪਹਿਲਾਂ ਹੀ ਪ੍ਰਾਪਤ ਕੀਤੇ ਜਾ ਚੁੱਕੇ ਹਨ। [caption id="attachment_318758" align="aligncenter" width="300"]Sri Muktsar Sahib: PSPCL lineman Bribe taking Arrested ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਗਤਾ ਭਾਈ ਵਿਚ ਗਊਸ਼ਾਲਾ ਦਾ ਡਿੱਗਿਆ ਲੈਂਟਰ , ਸੈਂਕੜੇ ਗਊਆਂ ਹੇਠਾਂ ਦੱਬੀਆਂ ਉਨਾਂ ਦੱਸਿਆ ਕਿ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਲਾਈਨਮੈਨ ਨੂੰ ਬਾਕੀ ਦੂਜੀ ਕਿਸ਼ਤ ਦੇ 5,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਮੌਕੇ ਉਪਰ ਹੀ ਬਰਾਮਦ ਕਰ ਲਈ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ। -PTCNews


Top News view more...

Latest News view more...