ਸ੍ਰੀ ਮੁਕਤਸਰ ਸਾਹਿਬ ਦੇ SSP ਨੂੰ ਤੁਰੰਤ ਹਟਾਇਆ ਜਾਵੇ ,ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ

Sri Muktsar Sahib SSP Immediately Removed SAD demand from Election Commission
ਸ੍ਰੀ ਮੁਕਤਸਰ ਸਾਹਿਬ ਦੇ SSP ਨੂੰ ਤੁਰੰਤ ਹਟਾਇਆ ਜਾਵੇ ,ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ ਦੇ SSP ਨੂੰ ਤੁਰੰਤ ਹਟਾਇਆ ਜਾਵੇ ,ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਹਨਾਂ ਪੁਲਿਸ ਅਫਸਰਾਂ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਇਆ ਜਾਵੇ,ਜਿਹਨਾਂ ਦੀ ਕਾਰਗੁਜਾਰੀ ਪੰਚਾਇਤਾਂ, ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਚੋਣਾਂ ਵਿੱਚ ਬੇਹੱਦ ਮਾੜੀ ਸਾਬਤ ਹੋਈ ਸੀ।

Sri Muktsar Sahib SSP Immediately Removed SAD demand from Election Commission
ਸ੍ਰੀ ਮੁਕਤਸਰ ਸਾਹਿਬ ਦੇ SSP ਨੂੰ ਤੁਰੰਤ ਹਟਾਇਆ ਜਾਵੇ ,ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ

ਅੱਜ ਇਸ ਸਬੰਧ ਵਿੱਚ ਇੱਕ ਲਿਖਤੀ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਭੇਜਿਆ ਗਿਆ।ਪੱਤਰ ਵਿੱਚ ਜ਼ਿਕਰ ਕੀਤਾ ਗਿਆ ਕਿ ਉਪਰੋਕਤ ਚੋਣਾਂ ਜੋ ਕਿ 19 ਸਤੰਬਰ, 2018 ਨੂੰ ਹੋਈਆਂ ਸਨ ਜਿਸ ਵਿੱਚ ਪੰਜਾਬ ਦੇ ਬਹੁਤ ਸਾਰੇ ਥਾਵਾਂ ਤੇ ਬੁਥਾਂ ਉਪਰ ਜ਼ਬਰੀ ਕਬਜੇ ਅਤੇ ਜਾਅਲੀ ਵੋਟਾਂ ਪਾਉਣ ਦਾ ਕੰਮ ਕੀਤਾ ਗਿਆ। ਬਹੁਤ ਸਾਰੀਆਂ ਥਾਵਾਂ ਤੇ ਹੁਕਮਰਾਨ ਪਾਰਟੀ ਵੱਲੋਂ ਵਿਰੋਧੀ ਪਾਰਟੀਆਂ ਦੇ ਵੋਟਰਾਂ ਨੂੰ ਡਰਾ-ਧਮਕਾ ਕੇ ਬੂਥਾਂ ਤੋਂ ਭਜਾ ਦਿੱਤਾ ਗਿਆ। ਡਾ. ਚੀਮਾ ਨੇ ਜ਼ਿਕਰ ਕੀਤਾ ਕਿ ਇਸ ਦਾ ਪ੍ਰਤੱਖ ਸਬੂਤ ਇਸ ਗੱਲ ਤੋਂ ਮਿਲਦਾ ਹੈ ਕਿ ਸੁਬਾ ਚੋਣ ਕਮਿਸ਼ਨ ਵੱਲੋਂ 21 ਸਤੰਬਰ, 2018 ਨੂੰ 54 ਪੋਲਿੰਗ ਬੂਥਾਂ ਤੇ ਦੋਬਾਰਾ ਪੋਲਿੰਗ ਦੇ ਹੁਕਮ ਦੇਣੇ ਪਏ।

Sri Muktsar Sahib SSP Immediately Removed SAD demand from Election Commission
ਸ੍ਰੀ ਮੁਕਤਸਰ ਸਾਹਿਬ ਦੇ SSP ਨੂੰ ਤੁਰੰਤ ਹਟਾਇਆ ਜਾਵੇ ,ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ

ਡਾ. ਚੀਮਾ ਨੇ ਅੱਗੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਹਨਾਂ 54 ਬੂਥਾਂ ਵਿੱਚ 36 ਬੂਥ ਸਿਰਫ ਅਤੇ ਸਿਰਫ ਸ੍ਰੀ ਮੁਕਤਸਰ ਸਾਹਿਬ ਜਿਲੇ ਨਾਲ ਸਬੰਧਤ ਸਨ, ਜਿੱਥੇ ਉਸ ਵੇਲੇ ਵੀ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਸਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਓ .ਐਸ. ਡੀ ਦੇ ਸਕੇ ਭਰਾ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਸ ਵੇਲੇ ਸੂਬਾ ਚੋਣ ਕਮਿਸ਼ਨ ਵੱਲੋਂ ਦੋਬਾਰਾ ਚੋਣਾਂ ਕਰਵਾਉਣ ਦੇ ਹੁਕਮ ਤਾਂ ਦੇ ਦਿੱਤੇ ਗਏ ਸਨ ਪਰ ਜਿਲਾ ਪੁਲਿਸ ਜਿਸ ਉਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੰਗਾ ਚਿੱਟਾ ਪੱਖਪਾਤ ਕਰਵਾਉਣ ਦੇ ਦੋਸ਼ ਲੱਗੇ ਸਨ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਂ ਕੇ ਨਿਯਮਾਂ ਮੁਤਾਬਿਕ ਕਾਰਵਾਈ ਨਹੀਂ ਸੀ ਕੀਤੀ ਗਈ।

Sri Muktsar Sahib SSP Immediately Removed SAD demand from Election Commission
ਸ੍ਰੀ ਮੁਕਤਸਰ ਸਾਹਿਬ ਦੇ SSP ਨੂੰ ਤੁਰੰਤ ਹਟਾਇਆ ਜਾਵੇ ,ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਅੱਜ ਵੀ ਉਹੀ ਅਫਸਰ ਪੁਲਿਸ ਮੁਖੀ ਦੇ ਅਹੁਦੇ ਉਤੇ ਤਾਇਨਾਤ ਹੈ ਅਤੇ ਉਸਦੀ ਹਾਜਰੀ ਵਿੱਚ ਨਿਰਪੱਖ ਚੋਣਾਂ ਦੀ ਆਸ ਕਤਈ ਨਹੀਂ ਕੀਤੀ ਜਾ ਸਕਦੀ। ਇਸ ਲਈ ਉਹਨਾਂ ਨੇ ਐਸ.ਐਸ.ਪੀ ਦੇ ਪੁਰਾਣੇ ਟਰੈਕ ਰਿਕਾਰਡ ਨੂੰ ਦੇਖਦੇ ਹੋਏ ਉਸਨੂੰ ਤੁਰੰਤ ਉਥੋਂ ਹਟਾ ਕੇ ਲੋਕਾਂ ਵਿੱਚ ਵਿਸਵਾਸ਼ ਦੀ ਭਾਵਨਾ ਕਾਇਮ ਕਰਨ ਦੀ ਅਪੀਲ ਕੀਤੀ।
-PTCNews