ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ ਵਿਖੇ ਕੁੱਝ ਵਿਅਕਤੀਆਂ ਨੇ ਮਜ਼ਦੂਰ ਪਰਿਵਾਰ ਨਾਲ ਕੀਤੀ ਕੁੱਟਮਾਰ ,ਵੀਡੀਓ ਵਾਇਰਲ

By Shanker Badra - September 04, 2019 3:09 pm

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ ਵਿਖੇ ਕੁੱਝ ਵਿਅਕਤੀਆਂ ਨੇ ਮਜ਼ਦੂਰ ਪਰਿਵਾਰ ਨਾਲ ਕੀਤੀ ਕੁੱਟਮਾਰ ,ਵੀਡੀਓ ਵਾਇਰਲ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ ਵਿਖੇ ਸ਼ਾਮਲਾਟ ਜ਼ਮੀਨ 'ਤੇ ਬੈਠੇ ਮਜ਼ਦੂਰ ਪਰਿਵਾਰ ਦੀ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਜਿਸ ਵਿਚ ਪਿੰਡ ਕੁੱਝ ਵਿਅਕਤੀਆਂ ਵੱਲੋਂ ਇਨ੍ਹਾਂ ਮਜ਼ਦੂਰਾਂ ਦੀ ਡੰਡਿਆਂ ਨਾਲ ਕੁੱਟਮਰ ਕੀਤੀ ਗਈ ਹੈ। ਇਸ ਹਮਲੇ 'ਚ ਜ਼ਖਮੀ ਹੋਏ ਹਰਪਾਲ ਸਿੰਘ ਤੇ ਸੀਮਾ ਰਾਣੀ ਸਿਵਲ ਹਸਪਤਾਲ 'ਚ ਇਲਾਜ ਅਧੀਨ ਹਨ।ਇਸ ਸਬੰਧ ਵਿਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

Sri Muktsar Sahib Village Sangu Dhoun working family Fight video viral
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ ਵਿਖੇ ਕੁੱਝ ਵਿਅਕਤੀਆਂ ਨੇ ਮਜ਼ਦੂਰ ਪਰਿਵਾਰ ਨਾਲ ਕੀਤੀ ਕੁੱਟਮਾਰ ,ਵੀਡੀਓ ਵਾਇਰਲ

ਦਰਅਸਲ 'ਚ ਇਹ ਮਾਮਲਾ ਮਜ਼ਦੂਰ ਪਰਿਵਾਰਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ ਝੁੱਗੀਆਂ ਬਣਾਕੇ ਰਹਿਣ ਦਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤਾਂ ਨੇ ਦੱਸਿਆ ਕਿ ਉਹ ਪਿੰਡ ਦੀ ਸ਼ਾਮਲਾਟ ਜਗ੍ਹਾ ਵਿਚ ਬੈਠੇ ਹਨ ,ਜਿਥੇ ਕਿ ਹੋਰ ਵੀ ਮਜ਼ਦੂਰ ਪਰਿਵਾਰ ਬੈਠੇ ਹੋਏ ਹਨ ਅਤੇ ਕੁਝ ਦਿਨ ਪਹਿਲਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਨ੍ਹਾਂ ਦਾ ਸਮਾਨ ਛੱਪੜ ਵਿਚ ਸੁੱਟ ਦਿੱਤਾ ਸੀ।

Sri Muktsar Sahib Village Sangu Dhoun working family Fight video viral
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ ਵਿਖੇ ਕੁੱਝ ਵਿਅਕਤੀਆਂ ਨੇ ਮਜ਼ਦੂਰ ਪਰਿਵਾਰ ਨਾਲ ਕੀਤੀ ਕੁੱਟਮਾਰ ,ਵੀਡੀਓ ਵਾਇਰਲ

ਇਹ ਲੋਕ ਉਹਨਾਂ ਨੂੰ ਸ਼ਾਮਲਾਟ ਵਿਚ ਨਹੀਂ ਰਹਿਣ ਦੇਣਾ ਚਾਹੁੰਦੇ ਅਤੇ ਹੁਣ ਜਦ ਉਹ ਸ਼ਾਂਤੀਪੂਰਨ ਸ਼ਾਮਲਾਟ ਵਿਚ ਬੈਠੇ ਸਨ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਉਹਨਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਇਸ ਕੁੱਟਮਾਰ ਦੀ ਜਦ ਪਰਿਵਾਰ ਦੀ ਇਕ ਔਰਤ ਨੇ ਮੋਬਾਇਲ 'ਤੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸਦੇ ਨਾਲ ਵੀ ਹੱਥੋ ਪਾਈ ਕੀਤੀ ਗਈ।

Sri Muktsar Sahib Village Sangu Dhoun working family Fight video viral
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ ਵਿਖੇ ਕੁੱਝ ਵਿਅਕਤੀਆਂ ਨੇ ਮਜ਼ਦੂਰ ਪਰਿਵਾਰ ਨਾਲ ਕੀਤੀ ਕੁੱਟਮਾਰ ,ਵੀਡੀਓ ਵਾਇਰਲ

ਇਸ ਦੌਰਾਨ ਪੁਲਿਸ ਨੇ ਪੁਲਿਸ ਨੇ ਪੀੜਿਤ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਅਮਰਜੀਤ ਸਿੰਘ, ਸ਼ਮਿੰਦਰ ਸਿੰਘ, ਬੂਟਾ ਸਿੰਘ ਤੇ ਯਾਦਵਿੰਦਰ ਸਿੰਘ ਦੇ ਖਿਲਾਫ ਪਰਚਾ ਦਰਜ ਕਰਕੇ ਇੱਕ ਮੁਲਜ਼ਮ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ, ਬਾਕੀਆਂ ਦੀ ਭਾਲ ਜਾਰੀ ਹੈ।
-PTCNews

adv-img
adv-img