Fri, Apr 26, 2024
Whatsapp

ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ! ਔਰਤ ਦੀ ਬੇਰਹਿਮੀ ਨਾਲ ਕੁੱਟਮਾਰ , ਅਦਾਲਤ ਹੋਈ ਸਖ਼ਤ

Written by  Shanker Badra -- June 15th 2019 01:30 PM
ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ! ਔਰਤ ਦੀ ਬੇਰਹਿਮੀ ਨਾਲ ਕੁੱਟਮਾਰ , ਅਦਾਲਤ ਹੋਈ ਸਖ਼ਤ

ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ! ਔਰਤ ਦੀ ਬੇਰਹਿਮੀ ਨਾਲ ਕੁੱਟਮਾਰ , ਅਦਾਲਤ ਹੋਈ ਸਖ਼ਤ

ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ! ਔਰਤ ਦੀ ਬੇਰਹਿਮੀ ਨਾਲ ਕੁੱਟਮਾਰ , ਅਦਾਲਤ ਹੋਈ ਸਖ਼ਤ:ਸ੍ਰੀ ਮੁਕਤਸਰ ਸਾਹਿਬ : ਸਥਾਨਕ ਬੂੜਾ ਗੁੱਜਰ ਰੋਡ 'ਤੇ ਬੀਤੇ ਦਿਨੀ ਕਾਂਗਰਸੀ ਕੌਂਸਲਰ ਦੇ ਭਰਾ, ਭਾਣਜੇ ਅਤੇ ਹੋਰ ਸਾਥੀਆਂ ਨੇ ਮਿਲ ਕੇ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।ਔਰਤ ਦੀ ਕੁੱਟਮਾਰ ਕਰਨ ਦੀ ਵਾਇਰਲ ਹੋਈ ਵੀਡੀਓ ਨੇ ਸਭ ਦੇ ਰੌਂਗਟੇ ਖੜ੍ਹੇ ਕਰ ਦਿੱਤੇ। [caption id="attachment_306950" align="aligncenter" width="300"]Sri Muktsar Sahib Woman Kutmar , 6 Guiltys 2 days police remand ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ! ਔਰਤ ਦੀ ਬੇਰਹਿਮੀ ਨਾਲ ਕੁੱਟਮਾਰ , ਅਦਾਲਤ ਹੋਈ ਸਖ਼ਤ[/caption] ਜਿਸ ਤੋਂ ਬਾਅਦ ਪੁਲਿਸ ਨੇ 6 ਦੋਸ਼ੀਆਂ ਨੂੰ ਕਾਬੂ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ,ਜਿਥੇ ਅਦਾਲਤ ਨੇ 6 ਦੋਸ਼ੀਆਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। [caption id="attachment_306948" align="aligncenter" width="300"]Sri Muktsar Sahib Woman Kutmar , 6 Guiltys 2 days police remand ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ! ਔਰਤ ਦੀ ਬੇਰਹਿਮੀ ਨਾਲ ਕੁੱਟਮਾਰ , ਅਦਾਲਤ ਹੋਈ ਸਖ਼ਤ[/caption] ਮਿਲੀ ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਦਾ ਫਾਈਨਾਂਸ ਦਾ ਕਾਰੋਬਾਰ ਹੈ ਅਤੇ ਉਹ ਔਰਤ ਦੇ ਘਰ ਪੈਸੇ ਲੈਣ ਗਏ ਸਨ ਪਰ ਉਸ ਨੇ ਕਿਹਾ ਕਿ ਸਾਡੇ ਕੋਲ ਅੱਜ ਪੈਸੇ ਨਹੀਂ ਹਨ ਅਤੇ ਬਾਅਦ 'ਚ ਦੇ ਦਿਆਂਗੇ। ਇਸ ਮਗਰੋਂ ਗ਼ੁੱਸੇ 'ਚ ਆਏ ਇਨ੍ਹਾਂ ਵਿਅਕਤੀਆਂ ਨੇ ਸੜਕ 'ਤੇ ਲਿਜਾ ਕੇ ਔਰਤ ਦੀ ਬੈਲਟਾਂ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਜਿਸ ਤੋਂ ਬਾਅਦ ਜ਼ਖ਼ਮੀ ਔਰਤ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ। [caption id="attachment_306949" align="aligncenter" width="300"]Sri Muktsar Sahib Woman Kutmar , 6 Guiltys 2 days police remand ਕਾਂਗਰਸੀ ਕੌਂਸਲਰ ਦੀ ਗੁੰਡਾਗਰਦੀ ! ਔਰਤ ਦੀ ਬੇਰਹਿਮੀ ਨਾਲ ਕੁੱਟਮਾਰ , ਅਦਾਲਤ ਹੋਈ ਸਖ਼ਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਿਹਾੜ ਜੇਲ੍ਹ ‘ਚ ਬੰਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਟਾਲਾ ਤੋਂ ਮਿਲਿਆ ਮੋਬਾਈਲ ਫ਼ੋਨ ਤੇ ਚੈਨੀ ਖੈਨੀ ਇਸ ਦੌਰਾਨ ਜੋ ਔਰਤਾਂ ਪੀੜਤ ਮਹਿਲਾ ਨੂੰ ਛੁਡਵਾਉਣ ਆਈਆਂ ਸਨ , ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ।ਇਸ ਸਮੇਂ ਕੋਲ ਖੜ੍ਹੇ ਬੇਵੱਸ ਬੱਚੇ ਰੋ-ਕੁਰਲਾ ਰਹੇ ਸਨ ਅਤੇ ਇੱਕ ਬੱਚਾ ਰੋਂਦਾ ਹੋਇਆ ਕਹਿ ਰਿਹਾ ਸੀ ਮੇਰੀ ਮਾਂ ਨੂੰ ਮਾਰਤਾ।ਓਥੇ ਹੋਈ ਗੁੰਡਾਗਰਦੀ ਦੇ ਇਸ ਨੰਗੇ ਨਾਚ ਨੇ ਅਮਨ-ਕਾਨੂੰਨ ਦੀ ਸਥਿਤੀ 'ਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ। -PTCNews https://www.facebook.com/ptcnewsonline/videos/1469711683171776/


Top News view more...

Latest News view more...