ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ‘ਚ ਲੱਗੀ ਭਿਆਨਕ ਅੱਗ, 11 ਦੁਕਾਨਾਂ ਸੜ੍ਹ ਕੇ ਸੁਆਹ

shop fire
ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ 'ਚ ਲੱਗੀ ਭਿਆਨਕ ਅੱਗ, 11 ਦੁਕਾਨਾਂ ਸੜ੍ਹ ਕੇ ਸੁਆਹ

ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ‘ਚ ਲੱਗੀ ਭਿਆਨਕ ਅੱਗ, 11 ਦੁਕਾਨਾਂ ਸੜ੍ਹ ਕੇ ਸੁਆਹ।

ਸ਼੍ਰੀਨਗਰ: ਕੁਪਵਾੜਾ ਜ਼ਿਲੇ ਦੇ ਹੰਦਵਾੜਾ ਸੂਬੇ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ, ਜਿਸ ਦੌਰਾਨ ਕਰੀਬ 11 ਦੁਕਾਨਾਂ ਸੜ੍ਹ ਕੇ ਸੁਆਹ ਹੋ ਗਈਆਂ। ਮਿਲੀ ਜਾਣਕਾਰੀ ਮੁਤਾਬਕ ਪੂਰੇ ਬਾਜ਼ਾਰ ‘ਚ ਦੁਕਾਨਾਂ ਲੱਕੜ ਨਾਲ ਬਣੀਆਂ ਹੋਈਆਂ ਸਨ, ਜਿਸ ਕਾਰਨ ਤੇ ਦੇਖਦੇ ਹੀ ਦੇਖਦੇ ਇਸ ਨੇ ਭਿਆਨਕ ਰੂਪ ਲੈ ਲਿਆ।

shop fire
ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ‘ਚ ਲੱਗੀ ਭਿਆਨਕ ਅੱਗ, 11 ਦੁਕਾਨਾਂ ਸੜ੍ਹ ਕੇ ਸੁਆਹ

ਅੱਗ ਨਾਲ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਸੂਤਰਾਂ ਮੁਤਾਬਕ ਇਹ ਅੱਗ ਪ੍ਰੇਮ ਗਲੀ ਦੇ ਬਾਜ਼ਾਰ ‘ਚ ਲੱਗੀ ਪਰ ਅਜੇ ਤੱਕ ਅੱਗ ਲੱਗਣ ਦੇ ਪੁਖ਼ਤਾ ਕਾਰਨਾਂ ਦਾ ਪਤਾ ਨਹੀਂ ਲੱਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹੜਕੰਪ ਮੱਚ ਗਿਆ ਤੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

shop fire
ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ‘ਚ ਲੱਗੀ ਭਿਆਨਕ ਅੱਗ, 11 ਦੁਕਾਨਾਂ ਸੜ੍ਹ ਕੇ ਸੁਆਹ

ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਗਨੀਮਤ ਰਹੀ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News