Advertisment

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ

author-image
Jashan A
Updated On
New Update
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ
Advertisment
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਮੁਖਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਸੰਗਤਾਂ ਲਈ 250 ਕਮਰੇ ਮੁਫ਼ਤ ਦੇਣ ਦਾ ਐਲਾਨ ਕੀਤਾ। ਵਰਨਣਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਹਨ, ਜਿਨ੍ਹਾਂ ਦੀ ਰਿਹਾਇਸ਼ ਲਈ ਹੋਟਲ ਮਾਲਕਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦਿੱਤਾ ਜਾਂਦਾ ਹੈ। ਇਸੇ ਸਬੰਧ ਵਿਚ ਅੱਜ ਹੋਈ ਇਕੱਤਰਤਾ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤਾਂ ਦੀ ਸੇਵਾ ਕਰਨਾ ਸਭ ਦਾ ਸਾਂਝਾ ਫ਼ਰਜ਼ ਹੈ ਅਤੇ ਹੋਟਲ ਐਸੋਸੀਏਸ਼ਨ ਵੱਲੋਂ ਵੀ ਭਰਵਾਂ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 250 ਮੁਫ਼ਤ ਕਮਰਿਆਂ ਦੀ ਸੇਵਾ ਤੋਂ ਇਲਾਵਾ ਹੋਟਲਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ ਚਾਹ-ਪਾਣੀ ਅਤੇ ਸਵੇਰ ਦੇ ਨਾਸ਼ਤੇ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸੇ ਤਰ੍ਹਾਂ ਹੋਰ ਕਮਰੇ ਵੀ ਰਿਆਇਤੀ ਦਰਾਂ ’ਤੇ ਦਿੱਤੇ ਜਾਣਗੇ। ਇਸ ਦੌਰਾਨ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਚੰਗੀ ਪਹਿਲ ਹੈ, ਜਿਸ ਨਾਲ ਸੰਗਤਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਸਮੇਂ ਸੰਗਤਾਂ ਨੂੰ ਰਹਾਇਸ਼ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸੁਖਬੀਰ ਸਿੰਘ ਤੋਂ ਇਲਾਵਾ ਹੋਟਲ ਮਾਲਕਾਂ ਵਿਚ ਸੁਰਿੰਦਰ ਸਿੰਘ ਪ੍ਰਧਾਨ, ਸ੍ਰੀ ਬੱਬਲੂ ਸੱਚਦੇਵਾ ਸਕੱਤਰ, ਬੀਰ ਸਿੰਘ, ਮਨਜੀਤ ਸਿੰਘ, ਹਰਿੰਦਰ ਸਿੰਘ ਮੌਜੂਦ ਸਨ। -PTC News  -
punjab-news punjabi-news sri-ramdas-ji-parkash-purb sri-ramdas-ji-parkash-purb-news latest-sri-ramdas-ji-parkash-purb-news hotel-owner-250-rooms-sewa
Advertisment

Stay updated with the latest news headlines.

Follow us:
Advertisment