Mon, Apr 29, 2024
Whatsapp

ਸ੍ਰੀਨਗਰ :ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ 2 ਅੱਤਵਾਦੀ ਢੇਰ     

Written by  Shanker Badra -- March 09th 2020 02:51 PM -- Updated: March 09th 2020 02:59 PM
ਸ੍ਰੀਨਗਰ :ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ 2 ਅੱਤਵਾਦੀ ਢੇਰ     

ਸ੍ਰੀਨਗਰ :ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ 2 ਅੱਤਵਾਦੀ ਢੇਰ     

ਸ੍ਰੀਨਗਰ: ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ 2 ਅੱਤਵਾਦੀ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਖਾਜਪੁਰਾ ਰੇਬਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਮਿਲੀ ਹੈ। ਇਸ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ,ਜਦਕਿ ਇਕ ਅੱਤਵਾਦੀ ਦੇ ਲੁਕੇ ਹੋਣ ਦੀ ਖ਼ਬਰ ਹੈ। [caption id="attachment_394301" align="aligncenter" width="300"]Srinagar: Two Terrorists Killed In Encounter In J&K's Shopian District ਸ੍ਰੀਨਗਰ : ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ 2 ਅੱਤਵਾਦੀ ਢੇਰ[/caption] ਮਿਲੀ ਜਾਣਕਾਰੀ ਅਨੁਸਾਰ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਅਜੇ ਜਾਰੀ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਵੱਲੋਂ ਕੀਤੀ ਫਾਇਰਿੰਗ ਤੋਂ ਬਾਅਦ ਆਸ- ਪਾਸ ਦੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਰਾਸ਼ਟਰੀ ਰਾਈਫਲਜ਼ (ਆਰਆਰ), ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਅਤੇ ਸਥਾਨਕ ਪੁਲਿਸ ਨੂੰ ਸੋਮਵਾਰ ਸਵੇਰੇ ਖਾਜਪੁਰਾ ਰੇਬਨ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ। [caption id="attachment_394300" align="aligncenter" width="300"]Srinagar: Two Terrorists Killed In Encounter In J&K's Shopian District ਸ੍ਰੀਨਗਰ : ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ 2 ਅੱਤਵਾਦੀ ਢੇਰ[/caption] ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਆਸ- ਪਾਸ ਦੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਜਦੋਂ ਸੁਰੱਖਿਆ ਬਲ ਪਿੰਡ ਦੇ ਇਕ ਖ਼ਾਸ ਖੇਤਰ ਵੱਲ ਵਧ ਰਹੇ ਸਨ ਤਾਂ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦਿਆਂ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। [caption id="attachment_394298" align="aligncenter" width="300"]Srinagar: Two Terrorists Killed In Encounter In J&K's Shopian District ਸ੍ਰੀਨਗਰ : ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਮੁੱਠਭੇੜ 'ਚ 2 ਅੱਤਵਾਦੀ ਢੇਰ[/caption] ਦੂਜੇ ਪਾਸੇ ਸੂਤਰਾਂ ਨੇ ਦੱਸਿਆ ਹੈ ਕਿ ਕੰਟਰੋਲ ਰੇਖਾ ਨੇੜੇ ਜੰਮੂ-ਕਸ਼ਮੀਰ ਦੇ ਬਾਲਾਕੋਟ ਸੈਕਟਰ ਵਿੱਚ ਐਤਵਾਰ ਰਾਤ ਨੂੰ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਉਸ ਤੋਂ ਪੁੱਛਗਿੱਛ ਕਰ ਰਹੀਆਂ ਹਨ। -PTCNews


Top News view more...

Latest News view more...