ਮੁੱਖ ਖਬਰਾਂ

ਐਸਐਸਏ ਤੇ ਮਿੱਡ ਡੇ ਮੀਲ ਕਰਮਚਾਰੀਆਂ ਨੇ 27 ਮਾਰਚ ਨੂੰ ਸਿੱਖਿਆ ਮੰਤਰੀ ਦੇ ਪਟਿਆਲਾ 'ਚ ਘਰ ਦਾ ਘਿਰਾਓ ਕਰਨ ਦਾ ਕੀਤਾ ਐਲਾਨ

By Jagroop Kaur -- March 25, 2021 7:03 pm -- Updated:Feb 15, 2021

ਮਿਤੀ 25 ਮਾਰਚ 2021 ਇਕ ਪਾਸੇ ਕਾਂਗਰਸ ਪਾਰਟੀ ਚਾਰ ਸਾਲ ਪੂਰੇ ਹੋਣ ਉਪਰੰਤ ਵਾਅਦੇ ਪੂਰੇ ਕਰਨ ਦੀ ਵਾਹੋ ਵਾਹੀ ਖੱਟਣ ਵਿਚ ਲੱਗੀ ਹੈ ਅਤੇ ਦੂਜੇ ਪਾਸੇ ਸਰਕਾਰ ਦੇ ਝੂਠੇ ਦਾਅਵਿਆ ਦੀ ਪੋਲ ਖੋਲਣ ਲਈ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀਆ ਨੇ 27 ਮਾਰਚ ਨੂੰ ਸਿੱਖਿਆ ਮੰਤਰੀ ਦੇ ਪਟਿਆਲਾ ਘਰ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਅਸ਼ੀਸ਼ ਜੁਲਾਹਾ ਰਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਤੇ ਨੋਜਵਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਦੋਰਾਨ ਆਮ ਜਨਤਾ ਦੇ ਪੱਲੇ ਕੁੱਝ ਨਹੀ ਪਿਆ।

Read More : ਵਾਇਸ ਚਾਂਸਲਰ ਦੇ ਵਤੀਰੇ ਤੋਂ ਤੰਗ ਪ੍ਰੋਫੈਸਰਾਂ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ

ਆਗੂਆ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਕਰਮਚਾਰੀਆ ਦੀ ਸਤੰਬਰ 2020 ਤੋਂ ਤਨਖਾਹ ਵਿਚ ਕਟੋਤੀ ਕਰ ਦਿੱਤੀ ਗਈ ਹੈ। ਆਗੂਆ ਨੇ ਕਿਹਾ ਕਿ ਜਿੰਨ੍ਹਾ ਸੂਬਿਆ ਵਿਚ ਕਾਂਗਰਸ ਦੀਆ ਸਰਕਾਰਾਂ ਨਹੀ ਹਨ ਉਥੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਪ੍ਰਿੰਕਾ ਗਾਂਧੀ ਰੈਲੀਆ ਵਿਚ ਐਲਾਨ ਕਰਦੇ ਆ ਰਹੇ ਹਨ ਕਿ ਠੇਕਾ ਭਰਤੀ ਸਿਸਟਮ ਨਹੀ ਹੋਣਾ ਚਾਹੀਦਾ ਹੋਰ ਤਾਂ ਹੋਰ ਪੰਜਾਬ ਦੇ ਇੰਚਾਰਜ਼ ਹਰੀਸ਼ ਰਾਵਤ ਵੱਲੋਂ ਵੀ ਉਤਰਾਖੰਡ ਵਿਚ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀਆ ਜਾ ਰਹੀਆ ਹਨ ਅਤੇ ਕਾਂਗਰਸ ਦੇ ਸੱਤਾ ਵਿਚ ਆਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ |

REA MORE : Bharat Bandh : ਭਲਕੇ ਭਾਰਤ ਬੰਦ ਦੌਰਾਨ ਦੇਸ਼ ’ਚ ਕੀ-ਕੀ ਖੁੱਲ੍ਹਿਆ…

ਪਰ ਹੈਰਾਨੀਜਨਕ ਪਹਿਲੂ ਇਹ ਹੈ ਕਿ ਇਹ ਸਾਰੇ ਲੀਡਰ ਜਦ ਪੰਜਾਬ ਜਿਸ ਜਗਾਂ ਕਾਂਗਰਸ ਸੱਤਾ ਵਿਚ ਹੈ ਦੀ ਵਾਰੀ ਆਉਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਭੁੱਲ ਕਿਓ ਜਾਦੇ ਹਨ ਕਿ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਾਂਗਰਸ ਸਰਕਾਰ ਨੇ 85 ਪ੍ਰਤੀਸ਼ਤ ਵਾਅਦੇ ਪੂਰੇ ਕਰ ਲਏ ਹਨ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਉਹ ਵਾਅਦੇ ਜੋ ਕਾਂਗਰਸ ਦੇ ਚੋਣ ਮਨੋਰਥ ਪੱਤਰ ਚਿਵ ਵੀ ਸੀ ਮੁੱਖ ਮੰਤਰੀ ਵੱਲੋਂ ਟਵੀਟ ਵੀ ਕੀਤਾ ਗਿਆ ਅਤੇ ਅਖਬਾਰਾਂ ਵਿਚ ਬਿਆਨ ਵੀ ਦਿੱਤਾ ਗਿਆ ਉਹ ਵਾਅਦਾ 85 ਪ੍ਰਤੀਸ਼ਤ ਵਾਅਦਿਆ ਵਿਚ ਨਾ ਆਉਣਾ ਸਰਕਾਰ ਦੀ ਨੀਅਤ ਤੇ ਨੀਤੀ ਦੋਨਾ ਨੂੰ ਉਜ਼ਾਗਰ ਕਰ ਰਿਹਾ ਹੈ।

ਆਗੂਆ ਨੇ ਕਿਹਾ ਕਿ ਸੂਬੇ ਦੇ ਦਫਤਰੀ ਮੁਲਾਜ਼ਮ ਸਰਕਾਰ ਦੇ ਆਗੂਆ ਨੂੰ ਸਵਾਲ ਕਰ ਰਹੇ ਹਨ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਵਿਚ ਏ.ਜੀ ਪੰਜਾਬ ਵੱਡਾ ਹੈ ਜਾਂ ਕਾਂਗਰਸ ਦੀ ਸਰਕਾਰ ਵੱਡੀ ਹੈ? ਆਗੁਆ ਨੇ ਦੱਸਿਆ ਕਿ ਬੀਤੇ ਦਿਨੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਆਖਰੀ ਬਜ਼ਟ ਵਿਚ ਕਿਹਾ ਗਿਆ ਕਿ ਸਰਕਾਰ ਨੇ ਤਕੀਬਨ 14000 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦੇ ਬਾਵਜੂਦ  900 ਦੇ ਕਰੀਬ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ।ਆਗੁਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਮੰਨਜ਼ੂਰੀ ਦੇ ਚੁੱਕਿਆ ਹੈ ਪ੍ਰੰਤੂ ਏ.ਜੀ ਪੰਜਾਬ ਅਤੁਲ ਨੰਦਾ ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਅੜਿੱਕਾ ਬਣੇ ਹੋਏ ਹਨ ।

 

ਆਗੂਆ ਨੇ ਕਿਹਾ ਕਿ ਕਿ ਜੇਕਰ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸਹੀ ਸੀ ਤਾਂ ਅੱਜ ਫਿਰ ਉਹੀ ਤਰਜ਼ ਤੇ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਤੇ ਕਿਓ ਆਨਾਕਾਨੀ ਕੀਤੀ ਜਾ ਰਹੀ ਹੈ ਜਦਕਿ ਅਧਿਆਪਕਾਂ ਨੂੰ ਪੱਕਾ ਕਰਨ ਲਈ ਇਸੇ ਏ ਜੀ ਪੰਜਾਬ ਵੱਲੋਂ ਸਹਿਮਤੀ ਦਿੱਤੀ ਗਈ ਸੀ। ਆਗੂਆ ਨੇ ਦੱਸਿਆ ਕਿ 11 ਫਰਵਰੀ 2021 ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਏ.ਜੀ ਪੰਜਾਬ ਅਤੁਲ ਨੰਦਾ ਨੂੰ ਫੋਨ ਕਰ ਕਰਮਚਾਰੀਆਂ ਦਾ ਮਸਲਾ ਹੱਲ ਕਰਨ ਲਈ ਕਿਹਾ ਗਿਆ ਸੀ ਤਕਰੀਬਨ ਇਕ ਮਹੀਨਾ ਬੀਤਣ ਨੂੰ ਆਇਆ ਹੈ ਪਰ ਮਸਲਾ ਜਿਓ ਦੀ ਤਿਓ ਹੈ।