ਰਾਜ ਚੋਣ ਕਮਿਸ਼ਨ ਵਲੋਂ ਸੰਵੇਦਨਸ਼ੀਲ ਹਲਕਿਆਂ ਲਈ ਮਾਈਕਰੋ ਅਬਜ਼ਰਵਰ ਲਗਾਉਣ ਦੇ ਹੁਕਮ ਜਾਰੀ
ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਅੱਜ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਈਕਰੋ ਅਬਜ਼ਰਵਰ ਨਿਯੁਕਤ ਕੀਤੇ ਜਾਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ,
ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ ਪੂਰੇ ਦੇਸ਼ ‘ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ
ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਹੁਕਮਾਂ ਅਨੁਸਾਰ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਆਈ.ਏ.ਐਸ./ਪੀ.ਸੀ.ਐਸ./ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮਾਈਕਰੋ ਅਬਜ਼ਰਵਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਜਾਰੀ ਹੁਕਮਾਂ ਅਨੁਸਾਰ ਮਾਈਕਰੋ ਅਬਜ਼ਰਵਰ ਕਮਿਸ਼ਨ ਵਲੋਂ ਪਹਿਲਾਂ ਤੋਂ ਨਿਯੁਕਤ ਅਬਜ਼ਰਵਰਾਂ ਰਾਹੀਂ ਆਪਣੀ ਰਿਪੋਰਟ ਪੇਸ਼ ਕਰਨਗੇ।