Fri, Dec 13, 2024
Whatsapp

ਸੂਬਾ ਸਰਕਾਰ ਨੇ 15 ਦਿਨਾਂ 'ਚ ਲਿਆ 5500 ਕਰੋੜ ਰੁਪਏ ਦਾ ਕਰਜ਼ਾ, ਵਿਰੋਧੀ ਧਿਰਾਂ ਨੇ ਘੇਰੀ 'ਆਪ'

Reported by:  PTC News Desk  Edited by:  Ravinder Singh -- April 20th 2022 05:01 PM
ਸੂਬਾ ਸਰਕਾਰ ਨੇ 15 ਦਿਨਾਂ 'ਚ ਲਿਆ 5500 ਕਰੋੜ ਰੁਪਏ ਦਾ ਕਰਜ਼ਾ, ਵਿਰੋਧੀ ਧਿਰਾਂ ਨੇ ਘੇਰੀ 'ਆਪ'

ਸੂਬਾ ਸਰਕਾਰ ਨੇ 15 ਦਿਨਾਂ 'ਚ ਲਿਆ 5500 ਕਰੋੜ ਰੁਪਏ ਦਾ ਕਰਜ਼ਾ, ਵਿਰੋਧੀ ਧਿਰਾਂ ਨੇ ਘੇਰੀ 'ਆਪ'

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਏਗੀ। ਇਸ ਜਾਂਚ ਮਗਰੋਂ ਰਿਕਵਰੀ ਵੀ ਕੀਤੀ ਜਾਵੇਗੀ। ਇਸ ਬਿਆਨ ਮਗਰੋਂ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਤੇ ਹੁਣ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਮੁੱਦੇ ਉਤੇ ਘੇਰਨ ਦੀ ਤਿਆਰੀ ਵਿੱਢ ਲਈ ਹੈ। ਸੂਬਾ ਸਰਕਾਰ ਨੇ 15 ਦਿਨਾਂ 'ਚ ਲਿਆ 5500 ਕਰੋੜ ਰੁਪਏ ਦਾ ਕਰਜ਼ਾ, ਵਿਰੋਧੀ ਧਿਰਾਂ ਨੇ ਘੇਰੀ 'ਆਪ'ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ, "ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿੰਦੇ ਕੁਝ ਤੇ ਕਰਦੇ ਕੁਝ ਨੇ। ਇੱਕ ਪਾਸੇ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਿਰ ਕਰਜ਼ੇ ਦੀ ਜਾਂਚ ਕਰਨਗੇ ਤੇ ਦੂਜੇ ਪਾਸੇ ਸਰਕਾਰ ਨੇ ਸਿਰਫ 14 ਦਿਨਾਂ ਅੰਦਰ 5500 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ।" ਸੂਬਾ ਸਰਕਾਰ ਨੇ 15 ਦਿਨਾਂ 'ਚ ਲਿਆ 5500 ਕਰੋੜ ਰੁਪਏ ਦਾ ਕਰਜ਼ਾ, ਵਿਰੋਧੀ ਧਿਰਾਂ ਨੇ ਘੇਰੀ 'ਆਪ' ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਕਹਿੰਦੇ ਹਨ ਕਿ ਕਰਜ਼ਾ ਕਿਸੇ ਹੋਰ ਕੰਮ ਲਈ ਲਿਆ ਤੇ ਪੈਸਾ ਕਿਤੇ ਹੋਰ ਇਸਤੇਮਾਲ ਕੀਤਾ। ਉਨ੍ਹਾਂ ਮਾਨ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਨੇ 5500 ਕਰੋੜ ਦਾ ਕਰਜ਼ਾ ਕਿਉਂ ਲਿਆ ਹੈ ਕਿਉਂਕਿ ਉਸ ਵਿੱਚ ਕਿਤੇ ਵੀ ਨਹੀਂ ਲਿਖਿਆ ਗਿਆ ਕਿ ਇਹ ਕਰਜ਼ ਕਿਸ ਕੰਮ ਲਈ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ "ਜਿਸ ਹਿਸਾਬ ਨਾਲ ਸੂਬਾ ਸਰਕਾਰ ਨੇ ਕਰਜ਼ਾ ਲਿਆ ਹੈ, ਉਸ ਤਰ੍ਹਾਂ ਤਾਂ ਮਹੀਨੇ ਦਾ 1100 ਕਰੋੜ ਰੁਪਏ ਬਣਦਾ ਹੈ ਤੇ ਸਾਲ ਦਾ 70000 ਕਰੋੜ ਦੇ ਕਰੀਬ। ਹੁਣ ਭਗਵੰਤ ਮਾਨ ਦੱਸਣ ਕਿ ਉਹ ਰਾਹ ਚੱਲ ਪਏ ਹਨ।" ਸੂਬਾ ਸਰਕਾਰ ਨੇ 15 ਦਿਨਾਂ 'ਚ ਲਿਆ 5500 ਕਰੋੜ ਰੁਪਏ ਦਾ ਕਰਜ਼ਾ, ਵਿਰੋਧੀ ਧਿਰਾਂ ਨੇ ਘੇਰੀ 'ਆਪ'ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ। ਉਧਰ ਇਸ ਮਾਮਲੇ ਸਬੰਧੀ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਨੇ ਕਿਹਾ ਹੈ ਕਿ ਜਿਵੇਂ ਕੋਈ ਵੀ ਕਾਰੋਬਾਰ ਨੂੰ ਚਲਾਉਣ ਵਾਸਤੇ ਕਰਜ਼ਾ ਲੈਣਾ ਪੈਂਦਾ ਹੈ। ਉਸ ਤਰ੍ਹਾਂ ਹੀ ਸੂਬੇ ਦੀ ਸਥਿਤੀ ਸੁਧਾਰਨ ਲਈ ਕਰਜ਼ਾ ਲਿਆ ਗਿਆ ਹੈ। ਇਹ ਵੀ ਪੜ੍ਹੋ : 58 ਸਾਲ ਤੋਂ ਵੱਧ ਉਮਰ ਵਾਲੇ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼ ! ਮੰਤਰੀ ਧਾਲੀਵਾਲ ਨੇ ਮੰਗਿਆ ਬਿਓਰਾ


Top News view more...

Latest News view more...

PTC NETWORK