ਮੁੱਖ ਖਬਰਾਂ

ਮਾਂ ਬੋਲੀ ਲਈ ਪਹਿਲਕਦਮੀ ; ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਪ੍ਰੀਖਿਆ ਲਾਜ਼ਮੀ ਕੀਤੀ View in English

By Ravinder Singh -- May 25, 2022 1:02 pm -- Updated:May 25, 2022 4:35 pm

ਚੰਡੀਗੜ੍ਹ : ਸੂਬਾ ਸਰਕਾਰ ਨੇ ਮਾਂ ਬੋਲੀ ਲਈ ਵੱਡੀ ਪਹਿਲਕਦਮੀ ਕੀਤੀ ਹੈ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਨੇ ਹੁਣ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਅਸਾਮੀਆਂ ਲਈ ਵੀ ਪੰਜਾਬੀ ਲਾਜ਼ਮੀ ਕਰ ਦਿੱਤੀ ਹੈ। ਆਪਣੀ ਰਿਹਾਇਸ਼ ਉਤੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ।

ਸਰਕਾਰ ਦੀ ਮਾਂ ਬੋਲੀ ਲਈ ਪਹਿਲਕਦਮੀ ; ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਲਾਜ਼ਮੀਮਤਲਬ ਉਮੀਦਵਾਰਾਂ ਲਈ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਵਿੱਚ ਘੱਟੋ-ਘੱਟ 50 ਫ਼ੀਸਦੀ ਅੰਕ ਪ੍ਰਾਪਤ ਕਰਨਾ ਵੀ ਲਾਜ਼ਮੀ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਨੇ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਕਿ ਭਰਤੀ ਲਈ ਅਪੀਅਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਦੀ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨੀ ਲਾਜ਼ਮੀ ਹੋਵੇਗੀ। ਇਸ ਪ੍ਰੀਖਿਆ ਤੋਂ ਬਿਨਾਂ ਗਰੁੱਪ ਸੀ ਅਤੇ ਡੀ ਵਿੱਚ ਨੌਕਰੀ ਨਹੀਂ ਮਿਲੇਗੀ।


ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 26,454 ਅਸਾਮੀਆਂ ਲਈ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿਚੋਂ ਗਰੁੱਪ 'ਸੀ' ਤੇ 'ਡੀ' ਦੀਆਂ ਅਸਾਮੀਆਂ ਦੀ ਗਿਣਤੀ ਕਾਫ਼ੀ ਹੈ। ਇਸ ਨੂੰ ਦੇਖਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੋਗਤਾ ਜ਼ਰੂਰੀ ਕਰ ਦਿੱਤੀ ਹੈ।

ਸਰਕਾਰ ਦੀ ਮਾਂ ਬੋਲੀ ਲਈ ਪਹਿਲਕਦਮੀ ; ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਲਾਜ਼ਮੀ ਇਸ ਦੇ ਨਾਲ ਹੀ, ਵਿਗਿਆਨ ਪ੍ਰਸਾਰ (ਵੀਪੀ) ਨੇ ਪੰਜਾਬੀ ਸਮੇਤ ਪ੍ਰਮੁੱਖ ਭਾਸ਼ਾਵਾਂ ਵਿੱਚ ਵਿਗਿਆਨ ਦੀ ਪਹੁੰਚ ਤੇ ਪ੍ਰਸਿੱਧੀ ਦੇ ਪ੍ਰੋਗਰਾਮਾਂ ਨੂੰ ਵਧਾਉਣ ਲਈ ਵਿਗਿਆਨ ਸੰਚਾਰ, ਪ੍ਰਸਿੱਧੀ ਤੇ ਵਿਸਤਾਰ (SCOPE) ਨਾਮਕ ਇੱਕ ਫਲੈਗਸ਼ਿਪ ਪ੍ਰੋਜੈਕਟ ਸ਼ੁਰੂ ਕੀਤਾ ਹੈ। ਪੰਜਾਬ ਲਈ SCOPE ਪ੍ਰੋਜੈਕਟ ਨੂੰ ਅਧਿਕਾਰਤ ਤੌਰ ਉਤੇ ਵੀਪੀ ਤੇ ਪੀਐਸਸੀਐਸਟੀ ਦੇ ਵਿਚਕਾਰ ਡਾ. ਨਕੁਲ ਪਰਾਸ਼ਰ, ਡਾਇਰੈਕਟਰ, ਵੀਪੀ ਅਤੇ ਡਾ. ਜਤਿੰਦਰ ਕੌਰ ਅਰੋੜਾ, ਪੀਐਸਸੀਐਸਟੀ ਦੇ ਕਾਰਜਕਾਰੀ ਨਿਰਦੇਸ਼ਕ ਵੱਲੋਂ ਹਸਤਾਖਰ ਕਰਕੇ ਸ਼ੁਰੂ ਕੀਤਾ ਗਿਆ

ਇਹ ਵੀ ਪੜ੍ਹੋ : ਆਟੋ ਰਿਪੇਅਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ

  • Share