ਮੁੱਖ ਖਬਰਾਂ

ਨਵੇਂ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਨਿਤਿਨ ਗਡਕਰੀ ਨੂੰ ਮਿਲਣ ਪਹੁੰਚੇ ਲੋਕ ਨਿਰਮਾਣ ਮੰਤਰੀ ਪੰਜਾਬ

By Jasmeet Singh -- April 08, 2022 9:30 am -- Updated:April 08, 2022 9:41 am

ਨਵੀਂ ਦਿੱਲੀ, 8 ਅਪ੍ਰੈਲ (ਏਜੰਸੀ): ਪੰਜਾਬ ਸਰਕਾਰ ਨੇ ਕੇਂਦਰ ਨੂੰ ਨਵੇਂ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਨੂੰ ਜਲਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਸਬੰਧ ਵਿੱਚ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ।

ਸਿੰਘ ਨੇ ਭਾਰਤ ਵਿੱਚ ਸੜਕੀ ਬੁਨਿਆਦੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਇੱਕ ਰੋਡਮੈਪ ਪੇਸ਼ ਕੀਤਾ।


ਇਹ ਵੀ ਪੜ੍ਹੋ: ਇਨਸਾਨ ਨੂੰ ਸ਼ਰਾਬ ਪਸੰਦ ਹੋਣ ਦਾ ਰਾਜ਼, ਨਸ਼ੇ 'ਚ ਧੁੱਤ ਬਾਂਦਰਾਂ 'ਤੇ ਹੋਈ ਖੋਜ

ਪੰਜਾਬ ਦੇ ਕੈਬਨਿਟ ਮੰਤਰੀ ਨੇ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ; ; ਨਵਾਂਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਰੋਡ ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਰੋਡ ਸਮੇਤ 9 ਪ੍ਰਮੁੱਖ ਸੜਕਾਂ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਅਪੀਲ ਕੀਤੀ।

ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਕਿਸਾਨਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਲਈ ਕੇਂਦਰੀ ਮੰਤਰੀ ਨੂੰ ਪੰਜਾਬ ਵਿੱਚ ਨਵੇਂ ਪ੍ਰਸਤਾਵਿਤ ਐਕਸਪ੍ਰੈਸ ਵੇਅ ਦੇ ਨਾਲ-ਨਾਲ ਸਰਵਿਸ ਰੋਡ ਬਣਾਉਣ ਦੀ ਵੀ ਅਪੀਲ ਕੀਤੀ।

ਇਸ ਮੀਟਿੰਗ ਲਈ ਹਰਭਜਨ ਸਿੰਘ ਦੇ ਨਾਲ ਆਏ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਨੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ ਦੀ ਸਾਲਾਨਾ ਆਮਦਨ ਵਧਾ ਕੇ 300 ਕਰੋੜ ਰੁਪਏ ਕਰਨ ਦੀ ਵੀ ਬੇਨਤੀ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ 2022-23 ਲਈ 3300 ਕਰੋੜ ਰੁਪਏ ਦੇ ਪ੍ਰੋਜੈਕਟਾਂ ਵਾਲੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਮਨਜ਼ੂਰੀ ਲਈ ਆਪਣੀ ਸਲਾਨਾ ਕਾਰਜ ਯੋਜਨਾ ਪੇਸ਼ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ: ਸੀ.ਐੱਮ ਭਗਵੰਤ ਮਾਨ ਨੇ ਗੈਂਗਸਟਰਾਂ ਵਿਰੁੱਧ ਛੇੜੀ ਜੰਗ; ਪੁਲਿਸ ਕਮਿਸ਼ਨਰਾਂ, ਐਸਐਸਪੀਜ਼ ਨੂੰ ਆਦੇਸ਼ ਜਾਰੀ

ਇਨ੍ਹਾਂ ਪ੍ਰੋਜੈਕਟਾਂ ਵਿੱਚ ਕਪੂਰਥਲਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਵਰਗੇ ਕਸਬਿਆਂ ਲਈ ਬਾਈਪਾਸ, ਰਾਜ ਵਿੱਚ ਭੀੜ-ਭੜੱਕੇ ਵਾਲੀਆਂ ਸੜਕਾਂ ਨੂੰ ਚਾਰ ਮਾਰਗੀ ਕਰਨਾ ਅਤੇ ਨਵੇਂ ਰੇਲਵੇ ਓਵਰ ਬ੍ਰਿਜ ਅਤੇ ਉੱਚ-ਪੱਧਰੀ ਪੁਲ ਸ਼ਾਮਲ ਹਨ।


-PTC News

  • Share