ਪ੍ਰਧਾਨ ਮੰਤਰੀ ਮੋਦੀ ਦਾ ਐਲਾਨ, ਇੰਡੀਆ ਗੇਟ 'ਤੇ ਦਿਖੇਗਾ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਬੁੱਤ
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਇੰਡੀਆ ਗੇਟ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਵਿਸ਼ਾਲ ਗ੍ਰੇਨਾਈਟ ਬੁੱਤ ਸਥਾਪਿਤ ਕੀਤਾ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸਦੀ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ''ਉਸ ਸਮੇਂ ਜਦੋਂ ਪੂਰਾ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇੰਡੀਆ ਗੇਟ 'ਤੇ ਗ੍ਰੇਨਾਈਟ ਨਾਲ ਬਣੀ ਉਨ੍ਹਾਂ ਦਾ ਸ਼ਾਨਦਾਰ ਬੁੱਤ ਸਥਾਪਿਤ ਕੀਤੀ ਜਾਵੇਗਾ।''
ਇਹ ਵੀ ਪੜ੍ਹੋ: ਸ਼ਰਾਬ ਦੀ ਵੱਡੀ ਖੇਪ ਸਮੇਤ ਦੋ ਗ੍ਰਿਫ਼ਤਾਰ, 'ਆਪ' ਦੇ ਉਮੀਦਵਾਰ ਦੇ ਹਨ ਚਹੇਤੇ
ਨਰਿੰਦਰ ਮੋਦੀ ਨੇ ਆਪਣੇ ਅਗਲੇ ਟਵੀਟ ਵਿੱਚ ਲਿਖਿਆ "ਜਦੋਂ ਤੱਕ ਨੇਤਾਜੀ ਬੋਸ ਦੀ ਵਿਸ਼ਾਲ ਮੂਰਤੀ ਪੂਰੀ ਨਹੀਂ ਹੋ ਜਾਂਦੀ, ਉਨ੍ਹਾਂ ਦਾ ਹੋਲੋਗ੍ਰਾਮ ਬੁੱਤ ਉਸੇ ਸਥਾਨ 'ਤੇ ਮੌਜੂਦ ਰਹੇਗਾ। 23 ਜਨਵਰੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਮੈਂ ਨੇਤਾ ਜੀ ਦੇ ਬੁੱਤ ਨੂੰ ਪ੍ਰਦਰਸ਼ਿਤ ਕਰਾਂਗਾ।"
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਇੰਡੀਆ ਗੇਟ 'ਤੇ ਬਲਦੀ ਅਮਰ ਜਵਾਨ ਜੋਤੀ ਨੂੰ ਅੱਜ ਰਾਸ਼ਟਰੀ ਯੁੱਧ ਸਮਾਰਕ 'ਤੇ ਬਲਣ ਵਾਲੀ ਲਾਟ ਨਾਲ ਮਿਲਾ ਦਿੱਤਾ ਜਾਵੇਗਾ। ਕਾਂਗਰਸ ਸਮੇਤ ਕਈ ਵਿਰੋਧੀ ਧਿਰਾਂ ਨੇ ਇਸ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਬਿਆਨ, ਵਸੀਅਤ ਕਰਨ ਤੋਂ ਬਿਨ੍ਹਾਂ ਮਰਨ ਵਾਲੇ ਪਿਤਾ ਦੀ ਜਾਇਦਾਦ ਦੀ ਹੱਕਦਾਰ ਹੋਵੇਗੀ ਧੀ
ਕਾਂਗਰਸ ਨੇ ਇਸ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ ਹੈ। ਅਮਰ ਜਵਾਨ ਜੋਤੀ ਦੀ ਸਥਾਪਨਾ 1971 ਦੀ ਭਾਰਤ-ਪਾਕਿ ਜੰਗ ਵਿੱਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਯਾਦ ਵਿੱਚ ਕੀਤੀ ਗਈ ਸੀ। ਇਸ ਜੰਗ ਵਿੱਚ ਭਾਰਤ ਦੀ ਜਿੱਤ ਹੋਈ ਸੀ ਅਤੇ ਬੰਗਲਾਦੇਸ਼ ਹੋਂਦ ਵਿੱਚ ਆਇਆ ਸੀ। ਇਸ ਦਾ ਉਦਘਾਟਨ 26 ਜਨਵਰੀ 1972 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਕੀਤਾ ਗਿਆ ਸੀ।
- PTC News