Winter Superfoods: ਜਿਵੇ ਕਿ ਤੁਹਾਨੂੰ ਪਤਾ ਹੀ ਹੈ ਸਰਦੀਆਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਚੱਲ ਰਿਹਾ ਹੈ, ਅਜਿਹੇ 'ਚ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਕਿਉਂਕਿ ਬਦਲਦੇ ਮੌਸਮ ਅਤੇ ਸਰਦੀਆਂ 'ਚ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਦਰਅਸਲ, ਇਸ ਮੌਸਮ 'ਚ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ, ਜਿਸ ਨਾਲ ਅਸੀਂ ਜਲਦੀ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ। ਪਰ ਸਰਦੀਆਂ ਦਾ ਮੌਸਮ ਆਪਣੇ ਨਾਲ ਕਈ ਅਜਿਹੀਆਂ ਚੀਜ਼ਾਂ ਲੈ ਕੇ ਆਉਂਦਾ ਹੈ ਜੋ ਇਸ ਮੌਸਮ ਨੂੰ ਖਾਸ ਬਣਾਉਣ ਦੇ ਨਾਲ-ਨਾਲ ਇਮਿਊਨਿਟੀ ਨੂੰ ਮਜ਼ਬੂਤ ਕਰਨ ਅਤੇ ਬੀਮਾਰੀਆਂ ਨੂੰ ਦੂਰ ਰੱਖਣ 'ਚ ਵੀ ਮਦਦ ਕਰ ਸਕਦੇ ਹਨ। ਇਸ ਲਈ ਸਾਨੂ ਆਪਣੀ ਸਿਹਤ ਲਈ ਸਿਹਤਮੰਦ ਭੋਜਨ ਦਾ ਧਿਆਨ ਚਾਹੀਂਦਾ ਹੈ। ਕਿਉਂਕਿ ਅਜਿਹੇ 'ਚ ਥੋੜ੍ਹੀ ਲਾਪਰਵਾਹੀ ਵੀ ਤੁਹਾਨੂੰ ਬੀਮਾਰ ਕਰ ਸਕਦੀ ਹੈ। ਤਾਂ ਆਓ ਜਾਂਦੇ ਹਾਂ ਸਰਦੀਆਂ 'ਚ ਸਿਹਤਮੰਦ ਰਹਿਣ ਲਈ ਕਿ ਖਾਣਾ ਚਾਹੀਂਦਾ ਹੈ।ਅਦਰਕ : ਤੁਹਾਨੂੰ ਸਰਦੀਆਂ ਦੇ ਮੌਸਮ 'ਚ ਅਦਰਕ ਦੀ ਚਾਹ ਦਾ ਸੇਵਨ ਜਰੂਰ ਕਰਨਾ ਚਾਹੀਂਦਾ ਹੈ। ਕਿਉਂਕਿ ਅਦਰਕ ਵਿੱਚ ਐਂਟੀ-ਇੰਫਲੇਮੇਟਰੀ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਜ਼ੁਕਾਮ ਨਾਲ ਜੁੜੀਆਂ ਕਈ ਸਮੱਸਿਆਵਾਂ ਜਿਵੇਂ ਕਿ ਗਲੇ ਵਿੱਚ ਖਰਾਸ਼, ਵਾਇਰਲ ਇਨਫੈਕਸ਼ਨ, ਕੰਜੈਸ਼ਨ ਆਦਿ ਨੂੰ ਰੋਕਣ ਵਿੱਚ ਮਦਦ ਕਰ ਸਕਦੇ ਹਨ।ਹਲਦੀ :ਹਲਦੀ ਵਿੱਚ ਐਂਟੀ-ਸੈਪਟਿਕ ਅਤੇ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ ਜੋ ਸਾਨੂੰ ਸਰਦੀਆਂ 'ਚ ਹੋਣ ਵਾਲਿਆਂ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ ਜਿਵੇ ਕੀ ਬ੍ਰੌਨਕਸੀਅਲ ਟਿਊਬਾਂ ਤੋਂ ਬਲਗਮ ਅਤੇ ਪਿੱਤ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ। ਹਲਦੀ ਦੇ ਨਾਲ ਕੋਸਾ ਦੁੱਧ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ।ਦਾਲਚੀਨੀ :ਦਾਲਚੀਨੀ ਇੱਕ ਅਜਿਹਾ ਮਸਾਲਾ ਹੈ ਜਿਸਦੀ ਵਰਤੋਂ ਸਰਦੀਆਂ ਦੇ ਮੌਸਮ 'ਚ ਜ਼ਿਆਦਾ ਕੀਤੀ ਜਾਂਦੀ ਹੈ ਜੋ ਸਾਨੂੰ ਇਨਫੈਕਸ਼ਨ ਤੋਂ ਬਚਾਉਂਦੀ ਹੈ। ਸਰਦੀਆਂ ਦੇ ਮੌਸਮ ਵਿੱਚ ਦਾਲਚੀਨੀ ਦੀ ਚਾਹ ਪੀਣ ਨਾਲ ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ ਅਤੇ ਜ਼ੁਕਾਮ ਵਿੱਚ ਰਾਹਤ ਮਿਲਦੀ ਹੈ।ਮੇਥੀ ਦੀ ਸਬਜ਼ੀ : ਸਰਦੀਆਂ ਦੇ ਮੌਸਮ 'ਚ ਤੁਹਾਨੂੰ ਬਾਜ਼ਾਰ 'ਚ ਆਸਾਨੀ ਨਾਲ ਹਰੀ ਮੇਥੀ ਮਿਲ ਜਾਵੇਗੀ। ਮੇਥੀ ਦੇ ਗਰਮ ਪ੍ਰਭਾਵ ਤੁਹਾਡੇ ਸਰੀਰ ਨੂੰ ਠੰਡੇ ਤੋਂ ਬਚਾਉਣ ਅਤੇ ਸਰਦੀਆਂ ਵਿੱਚ ਤੰਦਰੁਸਤ ਰੱਖਣ ਵਿੱਚ ਮਦਦ ਕਰ ਸਕਦਾ ਹੈ।ਫਲ : ਸਰਦੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਫਲ ਉਪਲਬਧ ਹਨ, ਇਨ੍ਹਾਂ ਫਲਾਂ ਨੂੰ ਤੁਸੀਂ ਇਮਿਊਨਿਟੀ ਵਧਾਉਣ ਦੇ ਨਾਲ ਨਾਲ ਇਨਫੈਕਸ਼ਨ ਤੋਂ ਬਚਣ ਲਈ ਤੁਸੀਂ ਖੱਟੇ ਫਲਾਂ ਜਿਵੇਂ ਅਮਰੂਦ, ਟੈਂਜੇਰੀਨ, ਸੰਤਰਾ ਦਾ ਸੇਵਨ ਕਰ ਸਕਦੇ ਹੋ।ਮਟਰ :ਸਰਦੀਆਂ ਦੇ ਮੌਸਮ ਵਿੱਚ ਆਉਣ ਵਾਲੇ ਮਟਰ ਸਵਾਦ ਅਤੇ ਸਿਹਤ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ। ਮਟਰ 'ਚ ਐਂਟੀਆਕਸੀਡੈਂਟ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦ ਕਰ ਸਕਦੇ ਹਨ।ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ ਇਹ ਵੀ ਪੜ੍ਹੋ: Health News : ਭਾਰ ਘਟਾਉਣ 'ਚ ਮਦਦਗਾਰ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਸੇਵਨ