Advertisment

ਸਕੂਲ ਵੱਲੋਂ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

author-image
Riya Bawa
New Update
ਸਕੂਲ ਵੱਲੋਂ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
Advertisment
ਅੰਮ੍ਰਿਤਸਰ: ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਧਰਮ ਪ੍ਰਚਾਰ ਕਮੇਟੀ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਨੇ ਸਬੰਧਤ ਸਕੂਲ ਪਾਸੋਂ ਜਵਾਬ-ਤਲਬੀ ਕੀਤੀ ਹੈ, ਜਿਸ ’ਤੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ।
Advertisment
Advocate Harjinder Singh Dhami is new SGPC president; know more ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਸਾਲ 2019 ਦੀ ਹੈ ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਏ ’ਤੇ ਪਾ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਅਗਿਆਨਤਾ ਹੋਣ ਕਾਰਨ ਅਜਿਹਾ ਹੋਇਆ ਹੈ ਅਤੇ ਉਹ ਸਿੱਖ ਜਗਤ ਤੋਂ ਇਸ ਗਲਤੀ ਦੀ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਖ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਆਖਿਆ ਕਿ ਬੀਤੇ ਕੱਲ੍ਹ ਜਦੋਂ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਪੜਤਾਲ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਅਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਜਾਣਬੁਝ ਕੇ ਸੂਬੇ ਦਾ ਮਾਹੌਲ ਕਰਨਾ ਚਾਹੁੰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। publive-image ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਭੱਟੀਵਾਲ ਕਲਾਂ ਦੀ ਘਟਨਾ ਖੇਤਾਂ ਅੰਦਰ ਬਣੀਆ ਸਮਾਧਾਂ ’ਤੇ ਰੱਖੇ ਗਏ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਸੁਨਸਾਨ ਜਗ੍ਹਾ ਜਿਥੇ ਮਰਯਾਦਾ ਦਾ ਕੋਈ ਪ੍ਰਬੰਧ ਨਹੀਂ, ਉਥੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਰੱਖਣੇ ਵੱਡੀ ਕੁਤਾਹੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਾਵਨ ਗੁਰਬਾਣੀ ਦਾ ਸਤਿਕਾਰ ਬਣਾਈ ਰੱਖਣ ਲਈ ਅਜਿਹੀਆਂ ਗਲਤੀਆਂ ਨਾ ਕਰਨ। ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁਜਦੀ ਹੈ। ਇਸ ਲਈ ਸੰਗਤ ਸੁਚੇਤ ਰੂਪ ਵਿਚ ਆਪਣੀ ਜ਼ੁੰਮੇਵਾਰੀ ਸਮਝੇ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ। publive-image -PTC News-
Advertisment

Stay updated with the latest news headlines.

Follow us:
Advertisment