Advertisment

ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ: ਬੀਬੀ ਜਗੀਰ ਕੌਰ

author-image
Jashan A
New Update
ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ: ਬੀਬੀ ਜਗੀਰ ਕੌਰ
Advertisment
publive-image ਅੰਮ੍ਰਿਤਸਰ: ਨਵੰਬਰ 1984 ਵਿਚ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ (
Advertisment
Sikh massacre) ਦੇ ਕੇਸਾਂ ਨਾਲ ਸਬੰਧਤ ਸਿੱਟ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir kaur) ਨੇ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।
Advertisment
publive-imageਬੀਬੀ ਜਗੀਰ ਕੌਰ (Bibi Jagir kaur) ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ, ਬੋਕਾਰੋ ਸਮੇਤ ਹੋਰਨਾਂ ਸ਼ਹਿਰਾਂ ਵਿਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਲੰਮਾ ਸਮਾਂ ਬੀਤ ਜਾਣ ਬਾਅਦ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਹੋਰ ਪੜ੍ਹੋ: ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ, 27 ਜੁਲਾਈ ਤੱਕ ਜੇਲ੍ਹ ‘ਚ ਪਵੇਗਾ ਰਹਿਣਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਲਗਾਤਾਰ ਪੈਰਵਾਈ ਕੀਤੀ ਹੈ, ਪਰੰਤੂ ਕਾਂਗਰਸ ਦੀ ਪੁਸ਼ਤਪਨਾਹੀ ਨਾਲ ਦੋਸ਼ੀ ਬਚਦੇ ਰਹੇ ਹਨ। ਇਥੋਂ ਤੱਕ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਕਮਲ ਨਾਥ ਵਰਗਿਆਂ ਨੂੰ ਕਾਂਗਰਸ ਨੇ ਰਾਜਸੀ ਅਹੁਦੇ ਦੇ ਕੇ ਨਿਵਾਜਿਆ। publive-imageਇਸ ਨਾਲ ਸਿੱਖਾਂ ਦੇ ਜ਼ਖ਼ਮ ਕੁਰੇਦੇ ਜਾਂਦੇ ਰਹੇ। ਭਾਵੇਂ ਕਿ ਕੁਝ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਨਾਲ ਆਸ ਬੱਝੀ ਹੈ, ਪਰ 37 ਸਾਲ ਬੀਤਣ ਬਾਅਦ ਵੀ ਅਜੇ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਜਾ ਸਕੇ। ਹੁਣ ਜਦੋਂ ਇਕ ਵਾਰ ਫਿਰ ਕਾਨ੍ਹਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਅੱਗੇ ਤੁਰੀ ਹੈ ਤਾਂ ਅਸੀਂ ਆਸ ਕਰਦੇ ਹਾਂ ਕਿ ਜਲਦ ਹੀ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਗੀਆਂ। publive-image -PTC News-
punjab-news sgpc bibi-jagir-kaur latest-punjabi-news sgpc-news sikh-massacre
Advertisment

Stay updated with the latest news headlines.

Follow us:
Advertisment