
ਅੰਮ੍ਰਿਤਸਰ: ਪੁਲਿਸ ਪ੍ਰਸ਼ਾਸਨ ਵੱਲੋਂ ਘੱਲੂਘਾਰਾ ਹਫਤੇ ਨੂੰ ਮੁੱਖ ਰੱਖਦੇ ਹੋਏ ਪੂਰੀ ਸਖਤੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਗੁਰੂ ਨਗਰੀ ਵਿੱਚ ਸ਼ਾਤੀ ਨੂੰ ਬਹਾਲ ਰੱਖਣ ਲਈ ਪੰਜਾਬ ਪੁਲਿਸ ਨੇ ਨਾਲ-ਨਾਲ ਪੈਰਾਮਿਲਟਰੀ ਫੋਰਸ ਦੀਆਂ 4 ਕੰਪਨੀਆਂ ਤਾਇਨਾਤ ਕੀਤੀਆ ਗਈਆਂ ਹਨ।
ਪੁਲਿਸ ਵੱਲੋਂ ਸਾਰੇ ਸ਼ਹਿਰ ਵਿੱਚ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ 30 ਮਈ ਤੋਂ 8000 ਤੋਂ ਵੱਧ ਜਵਾਨਾਂ ਨੂੰ ਤਾਇਨਾਤੀ ਹੋਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵੱਖ-ਵੱਖ ਗਰਮ ਖਿਆਲੀ ਜਥੇਬੰਦੀਆਂ ਉੱਤੇ ਨਜ਼ਰ ਰੱਖੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਕਈ ਉੱਚ ਅਧਿਕਾਰੀਆਂ ਦੀ ਸਪੈਸ਼ਲ ਟੀਮ ਸ਼ਹਿਰ ਦੀਆਂ ਗਤੀਵਿਧੀਆ ਉੱਤੇ ਧਿਆਨ ਰੱਖਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕੋਈ ਵੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਿਸ ਜਾਣਕਾਰੀ ਦਿਓ।
ਇਹ ਵੀ ਪੜ੍ਹੋ;ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ, 10 ਲੱਖ ਰੁਪਏ ਜੁਰਮਾਨਾ
-PTC News