ਘੜੂੱਕੇ ਨਾਲ ਵਾਪਰੇ ਹਾਦਸੇ 'ਚ ਵਿਦਿਆਰਥੀ ਦੀ ਮੌਤ
ਮਮਦੋਟ : ਖੁੰਦਰ-ਫਾਰੂ ਵਾਲਾ ਰੋਡ ਉਤੇ ਘੜੁੱਕੇ ਨਾਲ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਸਕੂਲੀ ਵਿਦਿਆਰਥੀ ਦੀ ਮੌਤ ਹੋਣ ਦੀ ਖਬਰ ਹੈ। ਵਿਦਿਆਰਥੀ ਦੀ ਖਬਰ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥੀ ਜਸਵੀਰ ਸਿੰਘ (12/13) ਪੁੱਤਰ ਦੇਸਾ ਸਿੰਘ ਵਾਸੀ ਫਾਰੂਵਾਲਾ ਬਾਈਕ ਉਤੇ ਸਵਾਰ ਹੋ ਕੇ ਪਿੰਡ ਹਜਾਰਾ ਸਿੰਘ ਵਾਲਾ ਵਿਖੇ ਸਰਕਾਰੀ ਸਕੂਲ ਜਾ ਰਿਹਾ ਸੀ ਕਿ ਅਚਾਨਕ ਘੜੁੱਕੇ ਨਾਲ ਟੱਕਰ ਹੋਣ ਨਾਲ ਮੌਕੇ ਉਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਪਿੰਡ ਹਜਾਰਾ ਸਿੰਘ ਵਾਲਾ ਵਿਖੇ ਸਰਕਾਰੀ ਸਕੂਲ ਦੇ ਨੌਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਦੀ ਖ਼ਬਰ ਮਿਲਦੇ ਸਾਰ ਘਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮੌਤ ਦੀ ਖਬਰ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਸਬੰਧੀ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਮੌਕੇ ਇਲਾਕੇ ਦੀਆਂ ਕਈ ਸ਼ਖ਼ਸੀਅਤਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਸੜਕੀ ਹਾਦਸਿਆਂ ਕਾਰਨ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਟ੍ਰੈਫਿਕ ਪੁਲਿਸ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੀ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ। ਇਸ ਸਭ ਦੇ ਬਾਵਜੂਦ ਪ੍ਰਸ਼ਾਸਨ ਦੀ ਕੋਸ਼ਿਸ਼ਾਂ ਨਾਕਾਫੀ ਸਾਬਿਤ ਹੋ ਰਹੀਆਂ ਹਨ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛ ਰਹੇ ਹਨ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣ।
ਇਹ ਵੀ ਪੜ੍ਹੋ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਤਾਗੱਦੀ ਦਿਵਸ ਦੀ ਦਿੱਤੀ ਵਧਾਈ