ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ
ਜਲੰਧਰ : ਪੰਜਾਬ ਵਿਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਦਲਿਤ ਵਿਦਿਆਰਥੀ ਨਵਦੀਪਦਕੋਹਾ 'ਤੇ ਬੀਤੀ ਰਾਤ 11 ਵਜੇ ਦੇ ਕਰੀਬ ਹਮਲਾ ਹੋਇਆ ਹੈ। ਹਾਲਾਂਕਿ ਹਮਲੇ ਦੌਰਾਨ ਨੌਜਵਾਨ ਨੇ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਸਫ਼ਲ ਨਹੀਂ ਹੋ ਸਕਿਆ।
[caption id="attachment_474610" align="aligncenter" width="600"]
ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ[/caption]
ਪੜ੍ਹੋ ਹੋਰ ਖ਼ਬਰਾਂ : ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ
ਜਿਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਨਵਦੀਪ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਹਨ। ਦਲਿਤ ਵਿਦਿਆਰਥੀ 'ਤੇ ਹੋਏ ਹਮਲੇ ਦੀ ਸੂਚਨਾ ਤੋਂ ਬਾਅਦ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਹਸਪਤਾਲ ਪਹੁੰਚੇ ਅਤੇ ਹਾਲ-ਚਾਲ ਪੁੱਛਿਆ ਹੈ।ਨਵਦੀਪ ਲੰਬੇ ਸਮੇਂ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ’ਤੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਰਹੇ ਹੈ।
[caption id="attachment_474607" align="aligncenter" width="300"]
ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ[/caption]
ਜਲੰਧਰ ’ਚ ਸਟੂਡੈਂਟ ਸੰਘਰਸ਼ ਮੋਰਚੇ ਦੇ ਪ੍ਰਧਾਨ ਨਵਦੀਪ ’ਤੇ ਸ਼ੁੱਕਰਵਾਰ ਰਾਤ ਹੋਏ ਹਮਲੇ ਦੇ ਵਿਰੋਧ ’ਚ ਵਿਦਿਆਰਥੀਆਂ ਵੱਲੋਂ ਰੋਸ ਜ਼ਾਹਿਰ ਕੀਤਾ ਗਿਆ ਹੈ। ਉਨ੍ਹਾਂ ਦੀ ਮੰਗ ਹੈ ਕਿ ਪੁਲਿਸ ਜਲਦ ਤੋਂ ਜਲਦ ਇਸ ਮਾਮਲੇ ਨੂੰ ਲੈ ਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਕਰੇ, ਕਿਉਂਕਿ ਇਹ ਵਾਰਦਾਤ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਦੇ ਤਹਿਤ ਰਚੀ ਗਈ ਹੈ।
[caption id="attachment_474609" align="aligncenter" width="300"]
ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ[/caption]
ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ 'ਤੇ ਲੈ ਕੇ ਪਹੁੰਚੀ ਦਿੱਲੀ ਪੁਲਿਸ
ਇੱਕ ਵਿਦਿਆਰਥੀ ਆਗੂ ਨੇ ਕਿਹਾ ਕਿ ਪੁਲਿਸ ਨੇ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਇਹ ਘਟਨਾ ਨੂੰ ਅੰਜ਼ਾਮ ਕਰੀਬ 10 ਤੋਂ 15 ਹਮਲਾਵਰ ਨੇ ਦਿੱਤਾ ਸੀ ,ਜੋ ਮੌਕੇ ’ਤੇ ਪਹੁੰਚ ਕੇ ਵੀਡੀਓਗ੍ਰਾਫੀ ਵੀ ਕਰਵਾ ਰਹੇ ਸੀ। ਇਸ ਦੇ ਚੱਲਦੇ ਉਨ੍ਹਾਂ ਨੇ ਰੋਸ ਪੁਲਿਸ ਕਮਿਸ਼ਨਰ ਦਫ਼ਤਰ ’ਚ ਘਿਰਾਉ ਕੀਤਾ ਤਾਂਕਿ ਜਲਦ ਤੋਂ ਜਲਦ ਇਸ ਹਮਲੇ ਦੇ ਪਿਛੇ ਦੇ ਮਾਸਟਰਮਾਈਂਡ ਤਕ ਪਹੁੰਚ ਕੇ ਉਨ੍ਹਾਂ ਦੇ ਚਿਹਰੇ ਬੇਨਕਾਬ ਕਰੇ।
-PTCNews