ਸੂਰਤ : ਇਮਾਰਤ ‘ਚ ਲੱਗੀ ਭਿਆਨਕ ਅੱਗ , 15 ਲੋਕਾਂ ਦੀ ਮੌਤ , ਕਈ ਨੇ ਛਾਲ ਮਾਰ ਕੇ ਬਚਾਈ ਜਾਨ

Students Jump Off Building In Surat After Massive Fire ,16 Dead
ਸੂਰਤ : ਇਮਾਰਤ 'ਚ ਲੱਗੀ ਭਿਆਨਕ ਅੱਗ , 15 ਲੋਕਾਂ ਦੀ ਮੌਤ , ਕਈ ਨੇ ਛਾਲ ਮਾਰ ਕੇ ਬਚਾਈ ਜਾਨ

ਸੂਰਤ : ਇਮਾਰਤ ‘ਚ ਲੱਗੀ ਭਿਆਨਕ ਅੱਗ , 15 ਲੋਕਾਂ ਦੀ ਮੌਤ , ਕਈ ਨੇ ਛਾਲ ਮਾਰ ਕੇ ਬਚਾਈ ਜਾਨ:ਗੁਜਰਾਤ : ਗੁਜਰਾਤ ਦੇ ਸੂਰਤ ਵਿਚ ਅੱਜ ਇੱਕ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ ਹੈ।ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ਹਨ।ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ ਜ਼ਿਆਦਾਤਰ ਵਿਦਿਆਰਥੀ ਸ਼ਾਮਲ ਸਨ।ਓਥੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਹਫ਼ੜਾ-ਦਫ਼ੜੀ ਮਚ ਗਈ ਹੈ।

 Students Jump Off Building In Surat After Massive Fire ,16 Dead
ਸੂਰਤ : ਇਮਾਰਤ ‘ਚ ਲੱਗੀ ਭਿਆਨਕ ਅੱਗ , 15 ਲੋਕਾਂ ਦੀ ਮੌਤ , ਕਈ ਨੇ ਛਾਲ ਮਾਰ ਕੇ ਬਚਾਈ ਜਾਨ

ਮਿਲੀ ਜਾਣਕਰੀ ਮੁਤਾਬਕ ਅੱਗ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਸਥਿਤ ਇੰਸਟੀਚਿਊਟ ਵਿਚ ਲੱਗੀ ਹੈ।ਇਸ ਦੌਰਾਨ ਕੁਝ ਲੋਕਾਂ ਨੇ ਇਸ ਇਮਾਰਤ ਤੋਂ ਛਾਲ ਮਾਰ ਕੇ ਜਾਨ ਬਚਾਈ ਹੈ।ਇਸ ਹਾਦਸੇ ਵਿਚ ਲੱਗਭਗ 15 ਲੋਕ ਮਾਰੇ ਗਏ ਹਨ।ਹੁਣ ਤੱਕ ਲੱਗਭਗ 15 ਲੋਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ ਹਨ।ਜਿਸ ਇਮਾਰਤ ਨੂੰ ਅੱਗ ਲੱਗੀ ਹੈ, ਉਸ ਵਿਚ ਕਈ ਲੋਕ ਫਸੇ ਹੋਏ ਹਨ।

Students Jump Off Building In Surat After Massive Fire ,16 Dead
ਸੂਰਤ : ਇਮਾਰਤ ‘ਚ ਲੱਗੀ ਭਿਆਨਕ ਅੱਗ , 15 ਲੋਕਾਂ ਦੀ ਮੌਤ , ਕਈ ਨੇ ਛਾਲ ਮਾਰ ਕੇ ਬਚਾਈ ਜਾਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸੂਤਰਾਂ ਮੁਤਾਬਕ ਮਾਰੇ ਗਏ ਲੋਕਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ ਅਤੇ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।ਇਸ ਘਟਨਾ ਵਾਲੀ ਥਾਂ ‘ਤੇ ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਪਹੁੰਚੀਆਂ ਹਨ ਪਰ ਅਜੇ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਗਿਆ।ਓਥੇ ਇਮਾਰਤ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।
-PTCNews