ਮੁੱਖ ਖਬਰਾਂ

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ,ਅਮਿਤ ਸ਼ਾਹ ਤੇ ਮਮਤਾ ਬੈਨਰਜੀ ਨੇ ਕੀਤਾ ਨਮਨ

By Shanker Badra -- January 23, 2021 12:57 pm

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ,ਅਮਿਤ ਸ਼ਾਹ ਤੇ ਮਮਤਾ ਬੈਨਰਜੀ ਨੇ ਕੀਤਾ ਨਮਨ:ਨਵੀਂ ਦਿੱਲੀ : ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Subhas Chandra Bose Jayanti 2021 : PM Modi ,Mamata pays tribute to Subhas Chandra Bose ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ,ਅਮਿਤ ਸ਼ਾਹ ਤੇ ਮਮਤਾ ਬੈਨਰਜੀ ਨੇ ਕੀਤਾ ਨਮਨ

ਪੜ੍ਹੋ ਹੋਰ ਖ਼ਬਰਾਂ : 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾ ਜੀ ਦੀ ਤਾਕਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ ਹੈ ਕਿ ਉਹ ਮਹਾਨ ਸੁਤੰਤਰਤਾ ਸੈਨਾਨੀ ਅਤੇ ਭਾਰਤ ਮਾਤਾ ਦੇ ਸਚੇ ਸਪੂਤ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਤ-ਸ਼ਤ ਨਮਨ । ਇੱਕ ਧੰਨਵਾਦੀ ਰਾਸ਼ਟਰ ਦੀ ਆਜ਼ਾਦੀ ਲਈ ਉਨ੍ਹਾਂ ਦੇ ਤਿਆਗ ਤੇ ਹਸਮਰਪਣ ਨੂੰ ਸਦਾ ਯਾਦ ਰੱਖੇਗਾ।

ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ, "ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ 125ਵੇਂ ਜਨਮ ਦਿਵਸ ਸਮਾਰੋਹ ਦੇ ਉਦਘਾਟਨ ਮੌਕੇ ਸਲਾਮ। ਉਨ੍ਹਾਂ ਦੇ ਬੇਮਿਸਾਲ ਹੌਂਸਲੇ ਅਤੇ ਬਹਾਦਰੀ ਦੇ ਸਨਮਾਨ ਵਿੱਚ ਪੂਰਾ ਰਾਸ਼ਟਰ ਉਨ੍ਹਾਂ ਦੀ ਜਯੰਤੀ "ਪਰਾਕ੍ਰਮ ਦਿਵਸ" ਵਜੋਂ ਮਨਾ ਰਿਹਾ ਹੈ। ਨੇਤਾ ਜੀ ਨੇ ਆਪਣੇ ਅਣਗਿਣਤ ਪੈਰੋਕਾਰਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਪੈਦਾ ਕੀਤੀ।

ਉੱਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ ਕਿ ਉਹ ਸੱਚਮੁੱਚ ਇੱਕ ਸੱਚੇ ਨੇਤਾ ਸਨ ਅਤੇ ਦੇਸ਼ ਦੀ ਏਕਤਾ ਵਿੱਚ ਦ੍ਰਿੜ ਵਿਸ਼ਵਾਸ ਰੱਖਦੇ ਸਨ। ਅਸੀਂ ਨੇਤਾ ਜੀ ਦੀ 125ਵੀਂ ਜਯੰਤੀ ਨੂੰ ਦੇਸ਼ਨਾਇਕ ਦਿਵਸ ਵਜੋਂ ਮਨਾ ਰਹੇ ਹਾਂ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਲਿਖਿਆ ਕਿ ਮੈਂ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਤਿਆਗ ਕਰ ਹਰ ਕਠਿਨਾਈ ਦਾ ਸਾਹਮਣਾ ਕਰਨਾ ਸਵੀਕਾਰ ਕੀਤਾ, ਅਜਿਹੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸਲਾਮ ਕਰਦਾ ਹਾਂ। ਉਨ੍ਹਾਂ ਦੇ ਹੌਂਸਲੇ ਅਤੇ ਬਹਾਦਰੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਣਾ ਮਿਲਦੀ ਰਹੇਗੀ।
-PTCNews

  • Share