
ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ,ਅਮਿਤ ਸ਼ਾਹ ਤੇ ਮਮਤਾ ਬੈਨਰਜੀ ਨੇ ਕੀਤਾ ਨਮਨ:ਨਵੀਂ ਦਿੱਲੀ : ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਪੜ੍ਹੋ ਹੋਰ ਖ਼ਬਰਾਂ : 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾ ਜੀ ਦੀ ਤਾਕਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ ਕਿ ਉਹ ਮਹਾਨ ਸੁਤੰਤਰਤਾ ਸੈਨਾਨੀ ਅਤੇ ਭਾਰਤ ਮਾਤਾ ਦੇ ਸਚੇ ਸਪੂਤ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਤ-ਸ਼ਤ ਨਮਨ । ਇੱਕ ਧੰਨਵਾਦੀ ਰਾਸ਼ਟਰ ਦੀ ਆਜ਼ਾਦੀ ਲਈ ਉਨ੍ਹਾਂ ਦੇ ਤਿਆਗ ਤੇ ਹਸਮਰਪਣ ਨੂੰ ਸਦਾ ਯਾਦ ਰੱਖੇਗਾ।
महान स्वतंत्रता सेनानी और भारत माता के सच्चे सपूत नेताजी सुभाष चंद्र बोस को उनकी जन्म-जयंती पर शत-शत नमन। कृतज्ञ राष्ट्र देश की आजादी के लिए उनके त्याग और समर्पण को सदा याद रखेगा। #ParakramDivas
— Narendra Modi (@narendramodi) January 23, 2021
ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ, “ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ 125ਵੇਂ ਜਨਮ ਦਿਵਸ ਸਮਾਰੋਹ ਦੇ ਉਦਘਾਟਨ ਮੌਕੇ ਸਲਾਮ। ਉਨ੍ਹਾਂ ਦੇ ਬੇਮਿਸਾਲ ਹੌਂਸਲੇ ਅਤੇ ਬਹਾਦਰੀ ਦੇ ਸਨਮਾਨ ਵਿੱਚ ਪੂਰਾ ਰਾਸ਼ਟਰ ਉਨ੍ਹਾਂ ਦੀ ਜਯੰਤੀ “ਪਰਾਕ੍ਰਮ ਦਿਵਸ” ਵਜੋਂ ਮਨਾ ਰਿਹਾ ਹੈ। ਨੇਤਾ ਜੀ ਨੇ ਆਪਣੇ ਅਣਗਿਣਤ ਪੈਰੋਕਾਰਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਪੈਦਾ ਕੀਤੀ।
नेताजी सुभाष चंद्र बोस के 125वें जयंती वर्ष के समारोहों के शुभारंभ के अवसर पर उनको सादर नमन। उनके अदम्य साहस और वीरता के सम्मान में पूरा राष्ट्र उनकी जयंती को “पराक्रम दिवस” के रूप में मना रहा है। नेताजी ने अपने अनगिनत अनुयायियों में राष्ट्रवाद की भावना का संचार किया।
— President of India (@rashtrapatibhvn) January 23, 2021
ਉੱਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਖਿਆ ਕਿ ਉਹ ਸੱਚਮੁੱਚ ਇੱਕ ਸੱਚੇ ਨੇਤਾ ਸਨ ਅਤੇ ਦੇਸ਼ ਦੀ ਏਕਤਾ ਵਿੱਚ ਦ੍ਰਿੜ ਵਿਸ਼ਵਾਸ ਰੱਖਦੇ ਸਨ। ਅਸੀਂ ਨੇਤਾ ਜੀ ਦੀ 125ਵੀਂ ਜਯੰਤੀ ਨੂੰ ਦੇਸ਼ਨਾਇਕ ਦਿਵਸ ਵਜੋਂ ਮਨਾ ਰਹੇ ਹਾਂ।
भारतीय स्वतंत्रता संग्राम के महानायक जिन्होंने देश की आज़ादी के लिए अपना सर्वस्व त्याग कर हर कठिनाई का सामना करना स्वीकार किया, ऐसे नेताजी सुभाष चंद्र बोस को उनकी जयंती पर मैं नमन करता हूँ। उनके साहस और पराक्रम से आने वाली पीढ़ियाँ भी प्रेरणा प्राप्त करती रहेंगी। #ParakramDivas
— Rajnath Singh (@rajnathsingh) January 23, 2021
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਲਿਖਿਆ ਕਿ ਮੈਂ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਤਿਆਗ ਕਰ ਹਰ ਕਠਿਨਾਈ ਦਾ ਸਾਹਮਣਾ ਕਰਨਾ ਸਵੀਕਾਰ ਕੀਤਾ, ਅਜਿਹੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸਲਾਮ ਕਰਦਾ ਹਾਂ। ਉਨ੍ਹਾਂ ਦੇ ਹੌਂਸਲੇ ਅਤੇ ਬਹਾਦਰੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਣਾ ਮਿਲਦੀ ਰਹੇਗੀ।
-PTCNews