ਮੁੱਖ ਖਬਰਾਂ

ਸੁੱਚਾ ਸਿੰਘ ਸੈਂਟਰਲ ਜੇਲ੍ਹ ਪਟਿਆਲਾ ਦੇ ਨਵੇਂ ਸੁਪਰਡੈਂਟ ਨਿਯਕੁਤ

By Ravinder Singh -- March 26, 2022 9:05 pm

ਪਟਿਆਲਾ : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬੀਤੇ ਕੱਲ੍ਹ ਪਟਿਆਲਾ ਦੀ ਜੇਲ੍ਹ 'ਚ ਕੀਤੀ ਅਚਨਚੇਤ ਛਾਪੇਮਾਰੀ ਤੋਂ ਬਾਅਦ ਪਟਿਆਲਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਸੁੱਚਾ ਸਿੰਘ ਨੂੰ ਨਵਾਂ ਜੇਲ੍ਹ ਸੁਪਰਡੈਂਟ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਪਟਿਆਲਾ ਜੇਲ੍ਹ ਵਿੱਚ ਬੀਤੇ ਦਿਨੀਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੰਦਿਆਂ ਜੇਲ੍ਹ ਦੀ ਸੁਰੱਖਿਆ ਨੂੰ ਹਰ ਪੱਖੋਂ ਹੋਰ ਮਜ਼ਬੂਤ ਕਰਨ ਸਮੇਤ ਜੇਲ੍ਹ ਵਿੱਚ ਬੰਦ ਹਰੇਕ ਬੰਦੀ ਨਾਲ ਕਾਨੂੰਨ ਮੁਤਾਬਕ ਇਕੋ ਕਿਹਾ ਵਿਵਹਾਰ ਕਰਨ ਦੀ ਸਖ਼ਤ ਹਦਾਇਤ ਵੀ ਕੀਤੀ ਸੀ। ਸੁੱਚਾ ਸਿੰਘ ਸੈਂਟਰਲ ਜੇਲ੍ਹ ਪਟਿਆਲਾ ਦੇ ਨਵੇਂ ਸੁਪਰਡੈਂਟ ਨਿਯਕੁਤਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਲ੍ਹ ਦੇ ਦੌਰੇ ਮੌਕੇ ਕਿਹਾ ਸੀ ਕਿ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚੋਂ ਮੋਬਾਈਲ ਫੋਨ ਦੀ ਵਰਤੋਂ ਮੁਕੰਮਲ ਬੰਦ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਬਹੁਤ ਜਲਦੀ ਨਵੀਂ ਤਕਨਾਲੋਜੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਨੇ ਜੇਲ੍ਹ ਦੇ ਸਟਾਫ ਨੂੰ ਕੈਦੀਆਂ ਨਾਲ ਬਰਾਬਰ ਦੀ ਸਲੂਕ ਕਰਨ ਦੀ ਹਦਾਇਤ ਵੀ ਦਿੱਤੀ ਸੀ। ਜੇਲ੍ਹ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਭਰਤੀ ਦਾ ਐਲਾਨ ਵੀ ਕੀਤਾ ਅਤੇ ਕੈਦੀਆਂ ਦੇ ਸੁਧਾਰ ਲਈ ਨਵੇਂ ਕਦਮ ਉਠਾਉਣ ਸਮੇਤ ਕੈਦੀਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਆਂ ਜੇਲ੍ਹਾਂ ਬਣਾਉਣ ਦੀ ਗੱਲ ਵੀ ਆਖੀ ਸੀ। ਹਰਜੋਤ ਸਿੰਘ ਬੈਂਸ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਸੀ ਕਿ ਉਹ ਜੇਲ੍ਹ ਅਧਿਕਾਰੀਆਂ ਨੂੰ ਮਿਲੇ ਤੇ ਇਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਹਨ।

ਸੁੱਚਾ ਸਿੰਘ ਸੈਂਟਰਲ ਜੇਲ੍ਹ ਪਟਿਆਲਾ ਦੇ ਨਵੇਂ ਸੁਪਰਡੈਂਟ ਨਿਯਕੁਤਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਜੇਲ੍ਹਾਂ ਵੱਲ ਕੋਈ ਧਿਆਨ ਨਾ ਦੇ ਕੇ ਨਾਂ ਤਾਂ ਨਵੀਂ ਭਰਤੀ ਕੀਤੀ ਅਤੇ ਨਾਂ ਹੀ ਲੋੜੀਂਦੇ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੇਲ ਮਹਿਕਮੇ 'ਚ ਨਸ਼ੇ ਦੇ ਆਦੀ ਬੰਦੀਆਂ ਦੇ ਇਲਾਜ ਲਈ ਮਨੋਵਿਗਿਆਨੀਆਂ ਤੇ ਮਨੋਰੋਗ ਮਾਹਰਾਂ ਤੇ ਹੋਰ ਅਮਲੇ ਦੀ ਨਵੀਂ ਭਰਤੀ ਕਰਨ ਸਮੇਤ ਆਧੁਨਿਕ ਉਪਕਰਨ ਵੀ ਪ੍ਰਦਾਨ ਕੀਤੇ ਜਾਣਗੇ।

ਇਹ ਵੀ ਪੜ੍ਹੋ : ਫਾਤਿਮਾ ਪਹਿਲੀ ਵਾਰ ਆਪਣੇ ਨਾਨਾ-ਨਾਨੀ ਨੂੰ ਮਿਲੇਗੀ, 3 ਪਾਕਿ ਕੈਦੀ ਕੀਤੇ ਰਿਹਾਅ

  • Share