ਮੁੱਖ ਖਬਰਾਂ

ਗੰਨਾ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ

By Shanker Badra -- August 22, 2021 4:29 pm -- Updated:August 23, 2021 12:21 pm

ਚੰਡੀਗੜ੍ਹ : ਗੰਨਾ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੰਨੇ ਦੀ ਲਾਗਤ ਮੁੱਲ ਨੂੰ ਲੈ ਕੇ ਕਾਫ਼ੀ ਦੇਰ ਤੱਕ ਚਰਚਾ ਹੁੰਦੀ ਰਹੀ ਹੈ ਪਰ ਕੋਈ ਹੱਲ ਨਾ ਨਿਕਲਦਾ ਵੇਖ ਕੇ ਮੀਟਿੰਗ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

ਗੰਨਾ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ

ਪੜ੍ਹੋ ਹੋਰ ਖ਼ਬਰਾਂ : ਗੋਲਗੱਪੇ ਵੇਚਣ ਵਾਲੇ ਵਿਕਰੇਤਾ ਨੇ ਪਾਣੀ 'ਚ ਮਿਲਾਇਆ ਪਿਸ਼ਾਬ, ਵੀਡੀਓ ਦੇਖ ਕੇ ਗੋਲਗੱਪੇ ਖਾਣ ਤੋਂ ਕਰੋਗੇ ਤੌਬਾ

ਉਨ੍ਹਾਂ ਕਿਹਾ ਕਿ ਅੱਜ ਗੁਆਂਢੀ ਸੂਬੇ ਹਰਿਆਣਾ 'ਚ ਉਤਪਾਦਨ ਲਾਗਤ 358 ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਰਕਾਰੀ ਅਧਿਕਾਰੀਆਂ ਨੇ ਉਤਪਾਦਨ ਲਾਗਤ 350 ਰੁਪਏ ਕੱਢੀ ਹੈ, ਜਦਕਿ ਕਿਸਾਨਾਂ ਵਲੋਂ 388 ਰੁਪਏ ਖ਼ਰਚਾ ਦੱਸਿਆ ਗਿਆ, ਜਿਸ ਨੂੰ ਸਰਕਾਰ ਨੇ ਨਕਾਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਗੰਨੇ ਦਾ ਮੁੱਲ 400 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ।

ਗੰਨਾ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ

ਇਸ ਦੌਰਾਨ ਪੰਜਾਬ ਸਰਕਾਰ ਨੇ ਨਿੱਜੀ ਮਿਲਾਂ ਤੋਂ 15 ਦਿਨ ਵਿੱਚ ਬਕਾਇਆ ਰਾਸ਼ੀ ਦਿਵਾਉਣ ਦਾ ਭਰੋਸਾ ਦਿੱਤਾ ਹੈ।ਸਰਕਾਰ ਨੇ ਸਹਿਕਾਰੀ ਮਿਲਾਂ ਦਾ ਇੱਕ ਸਤੰਬਰ ਤੱਕ ਬਕਾਇਆ ਰਾਸ਼ੀ ਕਲੀਅਰ ਕਰਨ ਦੀ ਗੱਲ ਕਹੀ ਹੈ। ਸਮਰਥਨ ਮੁੱਲ 'ਤੇ ਸਰਕਾਰ ਤੇ ਕਿਸਾਨਾਂ ਵਿਚਾਲੇ ਰੇੜਕਾ ਜਾਰੀ ਹੈ।

ਗੰਨਾ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ

ਕਿਸਾਨਾਂ ਅਤੇ ਸਰਕਾਰ ਦੀ ਹੁਣ ਅਗਲੀ ਮੀਟਿੰਗ ਸੋਮਵਾਰ ਦੁਪਹਿਰ ਸਾਢੇ ਤਿੰਨ ਵਜੇ ਰੱਖੀ ਗਈ ਹੈ। ਇਸ ’ਚ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਸਹਿਕਾਰਤਾ ਮਹਿਕਮੇ ਦੇ ਅਫ਼ਸਰ ਖੇਤੀਬਾੜੀ ਯੂਨੀਵਰਸਿਟੀ ਦੇ ਅਫ਼ਸਰ ਸ਼ਾਮਲ ਹੋਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੰਦੋਲਨ ਜਾਰੀ ਰਹੇਗਾ ,ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ।

ਗੰਨਾ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ

ਦੱਸ ਦੇਈਏ ਕਿ ਗੰਨੇ ਦੀ ਕੀਮਤ ’ਚ ਵਾਧਾ ਅਤੇ ਬਕਾਇਆ ਰਾਸ਼ੀ ਲੈਣ ਲਈ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ- ਦਿੱਲੀ ਨੈਸ਼ਨਲ-ਹਾਈਵੇਅ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਮੰਗਲਵਾਰ ਸਵੇਰੇ ਦੱਸ ਵਜੇ ਤੱਕ ਜੇਕਰ ਕੈਪਟਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ਵਿਚ ਹਾਈਵੇਅ ਜਾਮ ਕੀਤੇ ਜਾਣਗੇ।
-PTCNews

  • Share