Thu, Apr 18, 2024
Whatsapp

ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- April 26th 2019 08:37 AM -- Updated: May 04th 2019 07:43 PM
ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ :ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਮੱਥਾ ਟੇਕ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤ।ਇਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਵੀ ਮੌਜੂਦ ਹਨ। [caption id="attachment_287653" align="aligncenter" width="300"]sukhbir-badal-and-harsimrat-badal-sri-harmandir-sahib ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਪੰਜਾਬ 'ਚ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ। [caption id="attachment_287654" align="aligncenter" width="300"]sukhbir-badal-and-harsimrat-badal-sri-harmandir-sahib ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ, ਖਡੂਰ ਸਾਹਿਬ ਤੋਂ ਬੀਬੀ ਜਾਗੀਰ ਕੌਰ ਅਤੇ ਫਿਰੋਜ਼ਪੁਰ ਸੀਟ ਤੋਂ ਚੋਣ ਲੜ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। -PTC News


Top News view more...

Latest News view more...