Advertisment

ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਕੇ ਸੰਗਤਾਂ ਮੁੜੀਆਂ ਵਾਪਸ ,ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਟੇਕਿਆ ਮੱਥਾ

author-image
Shanker Badra
Updated On
New Update
ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਕੇ ਸੰਗਤਾਂ ਮੁੜੀਆਂ ਵਾਪਸ ,ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਟੇਕਿਆ ਮੱਥਾ
Advertisment
ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਕੇ ਸੰਗਤਾਂ ਮੁੜੀਆਂ ਵਾਪਸ ,ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਟੇਕਿਆ ਮੱਥਾ:ਕਰਤਾਰਪੁਰ ਸਾਹਿਬ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ 72 ਸਾਲਾਂ ਬਾਅਦ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ। ਇਸ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ 'ਤੇ ਸ਼ਰਧਾਲੂਆਂ ਨੇ ਬਾਬੇ ਨਾਨਕ ਦੇ ਖੁੱਲ੍ਹੇ ਦਰਸ਼ਨ ਦੀਦਾਰ ਕੀਤੇ ਹਨ। ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ ਸੀ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਉਸ ਸਮੇਂ ਹੀ ਪੂਰੀ ਹੋ ਗਈ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਭਾਰਤੀ ਸ਼ਰਧਾਲੂਆਂ ਦਾ ਪਹਿਲਾ ਜਥਾ ਵਾਪਸ ਪਰਤਣਾ ਸ਼ੁਰੂ ਹੋ ਗਿਆ ਹੈ। Sukhbir Badal and Harsimrat Kaur Badal at Kartarpur Sahib vision ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਕੇ ਸੰਗਤਾਂ ਮੁੜੀਆਂ ਵਾਪਸ ,ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਟੇਕਿਆ ਮੱਥਾ ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ,ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਜਿਸ ਤੋਂ ਬਾਅਦ ਭਾਰਤੀ ਸੁਖਬੀਰ ਸਿੰਘ ਬਾਦਲ , ਹਰਸਿਮਰਤ ਕੌਰ ਬਾਦਲ ਸਮੇਤ ਸ਼ਰਧਾਲੂਆਂ ਦਾ ਪਹਿਲਾ ਜਥਾ ਵਾਪਸ ਪਰਤਣਾ ਸ਼ੁਰੂ ਹੋ ਗਿਆ ਹੈ। Sukhbir Badal and Harsimrat Kaur Badal at Kartarpur Sahib vision ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਕੇ ਸੰਗਤਾਂ ਮੁੜੀਆਂ ਵਾਪਸ ,ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਟੇਕਿਆ ਮੱਥਾ ਭਾਰਤ -ਪਾਕਿਸਤਾਨ ਸਰਹੱਦ ਪਾਰ ਕਰ ਕੇ ਸਿਰਫ਼ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਪਿੰਡ ਕਰਤਾਰਪੁਰ ਸਾਹਿਬ ਤੇ ਉੱਥੋਂ ਦਾ ਗੁਰੂ ਘਰ ਦਰਬਾਰ ਸਾਹਿਬ ਹੈ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਦਰਮਿਆਨ ਇਹ ਇਤਿਹਾਸਕ ਪਲ ਇਤਿਹਾਸ ਦੇ ਪੰਨਿਆਂ 'ਚ ਦਰਜ ਹੋਇਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਵਿੱਚ ਐਤਕੀਂ ਡਾਢਾ ਉਤਸ਼ਾਹ ਹੈ। Sukhbir Badal and Harsimrat Kaur Badal at Kartarpur Sahib vision ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਕੇ ਸੰਗਤਾਂ ਮੁੜੀਆਂ ਵਾਪਸ ,ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਟੇਕਿਆ ਮੱਥਾ ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਨੂੰ ਅਸਲ ਰੂਪ ਦੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਇਕ ਸਤਿਕਾਰਯੋਗ ਤੀਰਥ ਸਥਾਨ ਹੈ , ਜਿੱਥੇ ਬਾਬੇ ਨਾਨਕ ਨੇ ਆਪਣੀ ਜ਼ਿੰਦਗੀ ਦੇ ਅੰਤਿਮ 14 ਸਾਲ 1582 ਤੋਂ ਸੰਮਤ 1596 ਤੱਕ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਅਤੇ ਸੰਗਤਾਂ ਨੂੰ ਦਸਾਂ ਨਹੁੰਆਂ ਦੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦਿਆਂ ਬਿਤਾਏ ਅਤੇ ਇਸੇ ਸਥਾਨ ‘ਤੇ ਹੀ ਉਹ ਸੰਮਤ 1596 ਈ: ਵਿਚ ਜੋਤੀ ਜੋਤ ਸਮਾ ਗਏ ਸਨ। ਇਸ ਕਰਕੇ ਸਿੱਖ ਸੰਗਤਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਲੋਕਾਂ ਵਿਚ ਇਸ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਹਮੇਸ਼ਾ ਤੀਬਰ ਇੱਛਾ ਰਹੀ ਹੈ, ਜਿਹੜੀ ਕਿ ਹੁਣ ਪੂਰੀ ਹੋਣ ਜਾ ਰਹੀ ਹੈ। -PTCNews-
lates-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment